ਪੰਜਾਬੀ ਲੇਖ ਰਚਨਾ ਮੁਕਾਬਲੇ ਵਿਚ ਮਹਿਕ ਨੇ ਹਾਸਲ ਕੀਤਾ ਤੀਜਾ ਸਥਾਨ
ਉਨ੍ਹਾਂ ਕਿਹਾ ਕਿ ਮਹਿਕ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਵਲੋਂ ਮਹਿਕ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਗਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਲੇਖਣੀ ਰਾਹੀਂ ਨਵੀਆਂ ਮੰਜ਼ਿਲਾਂ ਹਾਸਲ ਕਰੇਗੀ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।
Publish Date: Sun, 09 Aug 2026 04:37 PM (IST)
Updated Date: Mon, 10 Aug 2026 01:44 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਰਕਾਰੀ ਹਾਈ ਸਕੂਲ ਪੂਹਲੀ ਦੀ 9ਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਮਹਿਕ ਨੇ ਬਲਾਕ ਪੱਧਰੀ ਪੰਜਾਬੀ ਲੇਖ ਰਚਨਾ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਉਸ ਦੀ ਇਸ ਉਪਲਬਧੀ ’ਤੇ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦਾ ਮਾਹੌਲ ਹੈ। ਮਹਿਕ ਨੇ ਮੁਕਾਬਲੇ ਦੌਰਾਨ ਆਪਣੀ ਵਧੀਆ ਲਿਖਣ ਸ਼ੈਲੀ, ਡੂੰਘੀ ਸੋਚ ਅਤੇ ਵਿਸ਼ੇ ਦੀ ਸਪੱਸ਼ਟ ਪੇਸ਼ਕਾਰੀ ਨਾਲ ਜੱਜਾਂ ਨੂੰ ਪ੍ਰਭਾਵਿਤ ਕੀਤਾ। ਉਸ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਸਕੂਲ ਅਧਿਆਪਕਾਂ ਨੇ ਮਹਿਕ ਨੂੰ ਉਸ ਦੀ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਹੋਰ ਵਿਦਿਆਰਥੀਆਂ ਨੂੰ ਵੀ ਪੜ੍ਹਾਈ ਦੇ ਨਾਲ-ਨਾਲ ਸਾਹਿਤਕ ਅਤੇ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਮਹਿਕ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਸਕੂਲ ਦਾ ਮਾਣ ਵਧਾਇਆ ਹੈ। ਸਕੂਲ ਵਲੋਂ ਮਹਿਕ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਗਈ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਆਪਣੀ ਲੇਖਣੀ ਰਾਹੀਂ ਨਵੀਆਂ ਮੰਜ਼ਿਲਾਂ ਹਾਸਲ ਕਰੇਗੀ ਅਤੇ ਹੋਰ ਵਿਦਿਆਰਥੀਆਂ ਲਈ ਪ੍ਰੇਰਣਾ ਦਾ ਸਰੋਤ ਬਣੇਗੀ।