- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੱਸ ਅੱਗਿਓਂ ਆ ਰਹੇ ਇਕ ਟਰੱਕ ਨੂੰ ਸਾਈਡ ਦੇ ਰਹੀ ਸੀ। ਇਸੇ ਦੌਰਾਨ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਖੇਤ 'ਚ ਜਾ ਕੇ ਪਲਟ ਗਈ। ਰਾਹਤ ਦੀ ਗੱਲ ਇਹ ਰਹੀ ਕਿ ਬੱਸ 'ਚ ਸਵਾਰ ਸਾਰੀਆਂ ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਲਾਂਕਿ, ਦੋ ਸਵਾਰੀਆਂ ਦੇ ਮਾਮੂਲੀ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ।

ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਤਲਵੰਡੀ ਸਾਬੋ ਤੋਂ ਪਿੰਡ ਕਲਾਲਵਾਲਾ ਜਾ ਰਹੀ ਐੱਮਐੱਸ ਟਰਾਂਸਪੋਰਟ ਕੰਪਨੀ ਦੀ ਮਿੰਨੀ ਬੱਸ ਪਿੰਡ ਲਹਿਰੀ ਕੋਲ ਮੈਨੂੰਆਣਾ ਰੋਡ 'ਤੇ ਖੇਤ 'ਚ ਪਲਟ ਗਈ। ਬੱਸ ਨੰਬਰ ਪੀਬੀ 04 ਐੱਸ 4223 ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ, ਬੱਸ ਅੱਗਿਓਂ ਆ ਰਹੇ ਇਕ ਟਰੱਕ ਨੂੰ ਸਾਈਡ ਦੇ ਰਹੀ ਸੀ। ਇਸੇ ਦੌਰਾਨ ਅਚਾਨਕ ਬੱਸ ਦਾ ਸੰਤੁਲਨ ਵਿਗੜ ਗਿਆ ਅਤੇ ਉਹ ਖੇਤ 'ਚ ਜਾ ਕੇ ਪਲਟ ਗਈ। ਰਾਹਤ ਦੀ ਗੱਲ ਇਹ ਰਹੀ ਕਿ ਬੱਸ 'ਚ ਸਵਾਰ ਸਾਰੀਆਂ ਸਵਾਰੀਆਂ ਵਾਲ-ਵਾਲ ਬਚ ਗਈਆਂ। ਹਾਲਾਂਕਿ, ਦੋ ਸਵਾਰੀਆਂ ਦੇ ਮਾਮੂਲੀ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਫਿਲਹਾਲ ਜ਼ਖ਼ਮੀਆਂ ਦੀ ਪਛਾਣ ਸਪੱਸ਼ਟ ਨਹੀਂ ਹੋ ਸਕੀ।