ਪੇਂਡੂ ਨੌਜਵਾਨਾਂ ਲਈ 'ਮਿਸ਼ਨ ਪ੍ਰਗਤੀ' ਬਣਿਆ ਵਰਦਾਨ; DIG ਨੇ ਸਾਂਝੇ ਕੀਤੇ ਪ੍ਰੀਖਿਆਵਾਂ ਪਾਸ ਕਰਨ ਦੇ ਨੁਸਖ਼ੇ
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ (Competitive Exams) ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਪ੍ਰਗਤੀ' ਤਹਿਤ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਪਬਲਿਕ ਲਾਇਬ੍ਰੇਰੀ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਨੌਜਵਾਨਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਲੋਕ ਸੇਵਾ ਕਮਿਸ਼ਨ, ਫ਼ੌਜ, ਪੰਜਾਬ ਸੇਵਾ ਕਮਿਸ਼ਨ ਆਦਿ ਨਾਲ ਸਬੰਧਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਪਾਸ ਕਰਨ ਦੇ ਸਬੰਧ ਵਿੱਚ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ।
Publish Date: Sun, 08 Mar 2026 12:38 PM (IST)
Updated Date: Sun, 08 Mar 2026 12:44 PM (IST)

ਬਠਿੰਡਾ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ (Competitive Exams) ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ 'ਮਿਸ਼ਨ ਪ੍ਰਗਤੀ' ਤਹਿਤ ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਪਬਲਿਕ ਲਾਇਬ੍ਰੇਰੀ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਨੌਜਵਾਨਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਨੇ ਨੌਜਵਾਨ ਵਿਦਿਆਰਥੀਆਂ ਨੂੰ ਲੋਕ ਸੇਵਾ ਕਮਿਸ਼ਨ, ਫ਼ੌਜ, ਪੰਜਾਬ ਸੇਵਾ ਕਮਿਸ਼ਨ ਆਦਿ ਨਾਲ ਸਬੰਧਤ ਪ੍ਰੀਖਿਆਵਾਂ ਦੀ ਤਿਆਰੀ ਅਤੇ ਉਨ੍ਹਾਂ ਨੂੰ ਸਫ਼ਲਤਾਪੂਰਵਕ ਪਾਸ ਕਰਨ ਦੇ ਸਬੰਧ ਵਿੱਚ ਮਹੱਤਵਪੂਰਨ ਸੁਝਾਅ ਸਾਂਝੇ ਕੀਤੇ।
ਉਨ੍ਹਾਂ ਦੱਸਿਆ ਕਿ 'ਮਿਸ਼ਨ ਪ੍ਰਗਤੀ' ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ, ਖਾਸ ਕਰਕੇ ਪੇਂਡੂ ਖੇਤਰਾਂ ਦੇ ਉਨ੍ਹਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲਬਧ ਕਰਵਾਉਣਾ ਹੈ, ਜਿਨ੍ਹਾਂ ਦੀ ਪਹੁੰਚ ਚੰਗੀਆਂ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜਿਸ ਵੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਪਹਿਲਾਂ ਉਸ ਦੇ ਸਿਲੇਬਸ ਨੂੰ ਚੰਗੀ ਤਰ੍ਹਾਂ ਸਮਝਣ ਅਤੇ ਉਸ ਤੋਂ ਬਾਅਦ ਪੜ੍ਹਾਈ ਸ਼ੁਰੂ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਵਿਦਿਆਰਥੀ ਨੂੰ ਆਪਣੀ ਰੁਚੀ ਅਤੇ ਲੋੜ ਅਨੁਸਾਰ ਨੋਟਸ ਤਿਆਰ ਕਰਨੇ ਚਾਹੀਦੇ ਹਨ, ਤਾਂ ਜੋ ਪ੍ਰੀਖਿਆ ਦੇ ਸਮੇਂ ਆਪਣੇ ਨੋਟਸ ਪੜ੍ਹ ਕੇ ਵਿਸ਼ੇ ਆਸਾਨੀ ਨਾਲ ਯਾਦ ਰਹਿ ਸਕਣ।
ਪੁਲਿਸ ਅਤੇ ਹੋਰ ਵਿਭਾਗਾਂ ਵਿੱਚ ਭਰਤੀਆਂ ਲਈ ਸਰੀਰਕ ਸਿਖਲਾਈ 9 ਮਾਰਚ ਤੋਂ: ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਐੱਸ.ਐੱਸ.ਬੀ. (SSB), ਪੰਜਾਬ ਪੁਲਿਸ, ਸੀ.ਪੀ.ਓ. (CPO), ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਇਨ੍ਹਾਂ ਪ੍ਰੀਖਿਆਵਾਂ ਲਈ ਨੌਜਵਾਨਾਂ ਨੂੰ ਸਰੀਰਕ ਤੌਰ 'ਤੇ ਤਿਆਰ ਕਰਨ ਲਈ 9 ਮਾਰਚ ਤੋਂ ਵਿਸ਼ੇਸ਼ ਸਰੀਰਕ ਸਿਖਲਾਈ ਸੈਸ਼ਨ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਿਖਲਾਈ ਪ੍ਰੋਗਰਾਮ ਵਿੱਚ ਜ਼ਰੂਰ ਹਿੱਸਾ ਲੈਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ।