ਵਿਧਾਇਕ ਬਲਕਾਰ ਸਿੱਧੂ ਨੇ ਵੰਡੇ ਸਿਹਤ ਬੀਮਾ ਕਾਰਡ ਵਿਧਾਇਕ ਬਲਕਾਰ ਸਿੱਧੂ ਨੇ ਵੰਡੇ ਸਿਹਤ ਬੀਮਾ ਕਾਰਡ
Publish Date: Sat, 31 Oct 2026 04:26 PM (IST)
Updated Date: Sat, 31 Oct 2026 04:29 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਹਜ਼ਾਰਾਂ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਵੰਡੇ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਵਰਗ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਆਮ ਲੋਕਾਂ ਲਈ ਵੱਡੀ ਰਾਹਤ ਹੈ, ਜਿਸ ਨਾਲ ਪਰਿਵਾਰਾਂ ਨੂੰ ਮਹਿੰਗੇ ਇਲਾਜ ਦੇ ਖ਼ਰਚਿਆਂ ਤੋਂ ਬਚਾਉਣ ਅਤੇ ਆਰਥਿਕ ਤੰਗੀ ਕਾਰਨ ਕਿਸੇ ਵੀ ਵਿਅਕਤੀ ਨੂੰ ਇਲਾਜ ਤੋਂ ਵਾਂਝਾ ਰਹਿਣ ਤੋਂ ਬਚਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਕਾਰਡ ਲੋੜਵੰਦ ਅਤੇ ਆਮ ਪਰਿਵਾਰਾਂ ਲਈ ਮੁਸ਼ਕਲ ਸਮੇਂ ਵਿੱਚ ਸਹਾਈ ਸਿੱਧ ਹੋਣਗੇ। ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਤਹਿਤ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜਿੱਥੇ ਲੋਕਾਂ ਨੂੰ ਘਰਾਂ ਦੇ ਨੇੜੇ ਮੁੱਢਲੀਆਂ ਸਿਹਤ ਸਹੂਲਤਾਂ, ਡਾਕਟਰੀ ਸਲਾਹ ਅਤੇ ਇਲਾਜ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਵਿਧਾਇਕ ਨੇ ਕਿਹਾ ਕਿ ਸਿਹਤ ਬੀਮਾ ਯੋਜਨਾ ਅਤੇ ਆਮ ਆਦਮੀ ਕਲੀਨਿਕ ਸਰਕਾਰ ਦੇ ਲੋਕ-ਪੱਖੀ ਉਪਰਾਲੇ ਹਨ। ਸਰਕਾਰ ਦਾ ਟੀਚਾ ਹੈ ਕਿ ਸੂਬੇ ਦੇ ਹਰ ਨਾਗਰਿਕ ਨੂੰ ਬਿਨਾਂ ਕਿਸੇ ਆਰਥਿਕ ਮੁਸ਼ਕਲ ਦੇ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ।