ਵਿਧਾਇਕ ਬਲਕਾਰ ਸਿੱਧੂ ਨੇ ਕਰਵਾਇਆ ਬਲੱਡ ਸੈਂਟਰ ਮੁੜ ਚਾਲੂ
ਵਿਧਾਇਕ ਬਲਕਾਰ ਸਿੱਧੂ ਨੇ ਕਰਵਾਇਆ ਬਲੱਡ ਸੈਂਟਰ ਮੁੜ ਚਾਲੂ
Publish Date: Sat, 28 Nov 2026 04:55 PM (IST)
Updated Date: Sat, 28 Nov 2026 04:55 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ ਸਿਵਲ ਹਸਪਤਾਲ ਰਾਮਪੁਰਾ ਫੂਲ ਵਿਖੇ ਤਕਨੀਕੀ ਕਮੀਆਂ ਕਾਰਨ ਕਈ ਮਹੀਨਿਆਂ ਤੋਂ ਬੰਦ ਪਿਆ ਬਲੱਡ ਸੈਂਟਰ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਦੇ ਵਿਸ਼ੇਸ਼ ਯਤਨਾਂ ਸਦਕਾ ਮੁੜ ਚਾਲੂ ਹੋ ਗਿਆ ਹੈ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਖੂਨ ਦੀ ਲੋੜ ਪੈਣ ਸਮੇਂ ਵੱਡੀ ਰਾਹਤ ਮਿਲੇਗੀ। ਬਲੱਡ ਸੈਂਟਰ ਮੁੜ ਚਾਲੂ ਕਰਵਾਉਣ ਉਪਰੰਤ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਬਲੱਡ ਸੈਂਟਰ ਦੇ ਬੰਦ ਹੋਣ ਕਾਰਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਸਹੂਲਤ ਨੂੰ ਮੁੜ ਸ਼ੁਰੂ ਕਰਵਾਉਣ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਤਕਨੀਕੀ ਕਮੀਆਂ ਦੂਰ ਕਰਵਾਉਣ ਉਪਰੰਤ ਬਲੱਡ ਸੈਂਟਰ ਮੁੜ ਚਾਲੂ ਹੋ ਸਕਿਆ ਹੈ। ਉਨ੍ਹਾਂ ਕਿਹਾ ਕਿ ਹੁਣ ਇਲਾਕੇ ਦੇ ਲੋਕਾਂ ਨੂੰ ਖੂਨ ਦੀ ਲੋੜ ਪੈਣ ਸਮੇਂ ਦੂਰ-ਦੁਰਾਡੇ ਜਾਣ ਦੀ ਪ੍ਰੇਸ਼ਾਨੀ ਤੋਂ ਰਾਹਤ ਮਿਲੇਗੀ। ਖਾਸ ਕਰਕੇ ਐਮਰਜੈਂਸੀ ਹਾਲਾਤ ਵਿੱਚ ਇਹ ਸਹੂਲਤ ਮਰੀਜ਼ਾਂ ਲਈ ਕਾਫ਼ੀ ਲਾਹੇਵੰਦ ਸਾਬਤ ਹੋਵੇਗੀ। ਉੱਧਰ, ਹਲਕਾ ਰਾਮਪੁਰਾ ਫੂਲ ਅਤੇ ਸ਼ਹਿਰ ਵਾਸੀਆਂ ਵੱਲੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ।ਉਨ੍ਹਾਂ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਵੱਲ ਇੱਕ ਅਹਿਮ ਕਦਮ ਹੈ।