ਮਨਪ੍ਰਰੀਤ ਸਿੰਘ ਗਿੱਲ, ਰਾਮਪੁਰਾ ਫੂਲ : ਸਥਾਨਕ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਝੋਨੇ ਦੀ ਫ਼ਸਲ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਖ੍ਰੀਦ ਦੌਰਾਨ ਕਿਸਾਨਾਂ, ਆੜਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਹੀਂ ਆਵੇਗੀ ਕਿਉਂਕਿ ਖ੍ਰੀਦ ਦੇ ਸਾਰੇ ਪ੍ਰਬੰਧ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੁਕੰਮਲ ਕਰ ਦਿੱਤੇ ਗਏ ਹਨ। ਮੰਡੀਆਂ ਵਿਚ ਬਾਰਦਾਨਾ ਲੋੜੀਂਦੀ ਮਾਤਰਾ ਵਿਚ ਉਪਲਬਧ ਹੈ। ਕਿਸਾਨਾਂ ਦੀ ਫ਼ਸਲ ਦਾ ਇਕ ਇਕ ਦਾਣਾ ਖਰੀਦਿਆ ਜਾਵੇਗਾ। ਸਿੱਧੂ ਨੇ ਦੱਸਿਆ ਕਿ ਫ਼ਸਲ ਦੀ ਖਰੀਦ ਤੋਂ ਬਾਅਦ ਨਾਲੋਂ ਨਾਲੋਂ ਫ਼ਸਲ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਪਹੁੰਚ ਜਾਵੇਗੀ। ਉਨਾਂ੍ਹ ਕਿਹਾ ਕਿ ਕਿਸਾਨ ਨੂੰ ਸਾਡੇ ਦੇਸ਼ ਵਿਚ ਅੰਨਦਾਤਾ ਕਿਹਾ ਜਾਂਦਾ ਹੈ, ਜੇ ਅੰਨਦਾਤਾ ਕਿਸਾਨ ਖੁਸ਼ਹਾਲ ਹੋਵੇਗਾ ਤਾਂ ਹੀ ਸਾਡਾ ਭਾਰਤ ਦੇਸ਼ ਖੁਸ਼ਹਾਲ ਹੋਵੇਗਾ। ਉਨਾਂ੍ਹ ਕਿਹਾ ਕਿ ਸਾਡੀ ਸਰਕਾਰ ਵਿਚ ਫ਼ਸਲ ਮੰਡੀਆਂ ਵਿਚ ਨਹੀਂ ਰੁਲੇਗੀ ਅਤੇ ਨਾ ਹੀ ਵਿਕੀ ਹੋਈ ਫ਼ਸਲ ਦੀ ਅਦਾਇਗੀ ਲਈ ਖੱਜਲ ਖ਼ੁਆਰੀ ਹੋਵੇਗੀ। ਉਨਾਂ੍ਹ ਕਿਹਾ ਕਿ ਭਗਵੰਤ ਮਾਨ ਸਰਕਾਰ ਖੇਤੀ ਨੂੰ ਲਾਹੇਵੰਦ ਤੇ ਸਨਮਾਨਜਨਕ ਧੰਦਾ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੌਕੇ ਬਲਕਾਰ ਸਿੱਧੂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੁੱਕੀ ਫਸਲ ਹੀ ਮੰਡੀ ਵਿਚ ਲੈ ਕਿ ਆਉਣ ਅਤੇ ਪਰਾਲੀ ਨੂੰ ਨਾ ਸਾੜਨ। ਇਸ ਮੌਕੇ ਆਪ ਆਗੂ (ਰਵੀ ਸਿੰਗਲਾ ਕਾਲਾ ਭੁੱਚੋਂ), ਆਰਐਸ ਜੇਠੀ, ਸ਼ੇਰ ਬਹਾਦਰ ਸਿੰਘ ਧਾਲੀਵਾਲ, ਨਰੇਸ਼ ਕੁਮਾਰ ਬਿੱਟੂ, ਰੋਬੀ ਬਰਾੜ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ।