ਭੋਲਾ ਸਿੰਘ ਮਾਨ, ਮੌੜ ਮੰਡੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਭਰ 'ਚ ਵਿੱਢੀ ਵਿਕਾਸ ਕਾਰਜਾਂ ਦੀ ਮੁਹਿੰਮ ਤਹਿਤ ਹਲਕਾ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸਥਾਨਕ ਸ਼ਹਿਰ ਦੇ ਵਾਰਡ ਨੰਬਰ.10 'ਚ ਗਲੀਆਂ ਨੂੰ ਪੱਕਾ ਕਰਨ ਲਈ ਸੁਧੀਰ ਸਿੰਗਲਾ ਦੀ ਦਸਮੇਸ਼ ਫੀਡ ਫੈਕਟਰੀ ਮੌੜ ਵਿਖੇ ਮੁਹੱਲਾ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਰਿਟਾ. ਨਾਇਬ ਤਹਿਸੀਲਦਾਰ ਰਮੇਸ਼ ਕੁਮਾਰ ਸਿੰਗਲਾ ਨੇ ਵਿਧਾਇਕ ਨੂੰ ਜਾਣੂ ਕਰਵਾਇਆ ਕਿ ਵਾਟਰ ਵਰਕਸ ਦੀਆਂ ਡਿੱਗੀਆਂ ਦਾ ਸਫ਼ਾਈ ਪੱਖੋਂ ਬੁਰਾ ਹਾਲ ਹੈ। ਜਗਦੇਵ ਸਿੰਘ ਕਮਾਲੂ ਨੇ ਕਿਹਾ ਜਲਦ ਹੀ ਵਾਟਰ ਵਰਕਸ ਦੀਆਂ ਡਿੱਗੀਆਂ ਦੀ ਸਫ਼ਾਈ ਕਰਵਾਈ ਜਾਵੇਗੀ ਤਾਂ ਜੋ ਸ਼ਹਿਰ ਵਾਸੀਆਂ ਨੂੰ ਸ਼ੁੱਧ ਜਲ ਸਪਲਾਈ ਹੋ ਸਕੇ। ਇਸ ਮੌਕੇ ਵਿਧਾਇਕ ਕਮਾਲੂ ਨੇ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਨਾਲ ਨਾਲ ਸ਼ਹਿਰਾਂ ਅੰਦਰ ਵੀ ਵਿਕਾਸ ਕਾਰਜਾਂ ਦੀ ਮੁਹਿੰਮ ਜੰਗੀ ਪੱਧਰ 'ਤੇ ਚੱਲ ਰਹੀ ਹੈ, ਜਿਸਦੇ ਤਹਿਤ ਵਾਰਡ ਨੰਬਰ. 10 ਦੀਆਂ ਗਲੀਆਂ ਨੂੰ ਇੰਟਰਲਾਕ ਟਾਈਲਾਂ ਨਾਲ ਪੱਕਾ ਕੀਤਾ ਜਾ ਰਿਹਾ ਹੈ। ਨੌਜਵਾਨ ਪੀੜੀ ਨੂੰ ਖੇਡਾਂ ਪ੍ਰਤੀ ਉਤਸ਼ਾਹਤ ਕਰਨ ਦੇ ਮਕਸਦ ਨਾਲ ਕਲੱਬਾਂ ਨੂੰ ਸਪੋਰਟਸ ਕਿੱਟਾਂ ਅਤੇ ਜਿੰਮਾਂ ਦੇਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਰਿਟਾ. ਨਾਇਬ ਤਹਿਸੀਲਦਾਰ ਰਮੇਸ਼ ਸਿੰਗਲਾ, ਆਲ ਇੰਡੀਆ ਰਾਹੁਲ ਗਾਂਧੀ ਬਿ੍ਗੇਡ ਹਰਪ੍ਰਰੀਤ ਸਿੰਘ ਮਾਨਸ਼ਾਹੀਆ, ਐਡਵੋਕਟ ਅਸ਼ੋਕ ਕੁਮਾਰ ਗੋਇਲ, ਰਮਨਾ ਮੌੜ ਕਲਾਂ, ਕੇਵਲ ਸਿੰਘ ਮਾਨਸਾ, ਰਾਜਿੰਦਰ ਕੁਮਾਰ ਭਾਈਬਖਤੌਰ, ਨਰੇਸ਼ ਕੁਮਾਰ, ਸੁੱਖਾ ਸਿੰਘ ਮੈਂਬਰ ਤੋਂ ਇਲਾਵਾ ਭਾਰੀ ਗਿਣਤੀ ਵਿਚ ਮੁਹੱਲਾ ਵਾਸੀ ਮੌਜੂਦ ਸਨ।