ਵਿਧਾਇਕ ਸਿੱਧੂ ਨੇ ਬੁਰਜ ਲੱਧਾ ‘ਚ 215 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
ਵਿਧਾਇਕ ਸਿੱਧੂ ਨੇ ਬੁਰਜ ਲੱਧਾ ‘ਚ 215 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਵੰਡੇ
Publish Date: Wed, 07 Oct 2026 04:49 PM (IST)
Updated Date: Wed, 07 Oct 2026 04:50 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਬੁਰਜ ਲੱਧਾ ਸਿੰਘ ਵਾਲਾ ਵਿਖੇ 215 ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਨਾਲ ਸਬੰਧਤ ਮਾਲਕੀ ਹੱਕਾਂ ਦੇ ਦਸਤਾਵੇਜ਼ (ਪ੍ਰਾਪਰਟੀ ਕਾਰਡ) ਵੰਡੇ ਗਏ। ਹਲਕਾ ਵਿਧਾਇਕ ਸਿੱਧੂ ਨੇ ਲਾਭਪਾਤਰੀ ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਸੌਂਪਣ ਉਪਰੰਤ ਕਿਹਾ ਕਿ ‘ਮੇਰਾ ਘਰ ਮੇਰੇ ਨਾਮ’ ਯੋਜਨਾ ਦਾ ਮਕਸਦ ਪਿੰਡਾਂ ਦੀ ਅਬਾਦੀ ਵਾਲੇ ਖੇਤਰਾਂ ਵਿੱਚ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ ਦੀ ਮਾਲਕੀ ਦਾ ਕਾਨੂੰਨੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਬੁਰਜ ਲੱਧਾ ਸਿੰਘ ਵਾਲਾ ਦੇ 215 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਮਿਲਣਾ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਇਸ ਮੌਕੇ ਲਾਭਪਾਤਰੀ ਪਰਿਵਾਰਾਂ ਨੇ ਇਸ ਉਪਰਾਲੇ ਲਈ ਸਰਕਾਰ ਅਤੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ। ਇਸ ਸਮੇਂ ਐਸਡੀਐਮ ਬਲਕਰਨ ਸਿੰਘ ਮਾਹਲ, ਜਗਸੀਰ ਸਿੰਘ ਪੰਨੂੰ ਪ੍ਰਧਾਨ ਨਗਰ ਪੰਚਾਇਤ ਭਗਤਾ, ਬੇਅੰਤ ਸਿੰਘ ਸਲਾਬਤਪੁਰਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ, ਦਰਸ਼ਨ ਸਿੰਘ ਕਾਕਾ ਖਾਨਦਾਨ ਆਦਿ ਹਾਜ਼ਰ ਸਨ।