ਵਿਧਾਇਕ ਸਿੱਧੂ ਵੱਲੋਂ ਦਿਆਲਪੁਰਾ ਭਾਈਕਾ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਵਿਧਾਇਕ ਸਿੱਧੂ ਨੇ ਦਿਆਲਪੁਰਾ ਭਾਈਕਾ ‘ਚ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
Publish Date: Sat, 03 Oct 2026 04:38 PM (IST)
Updated Date: Sun, 04 Oct 2026 04:02 AM (IST)
ਪਿੰਡਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨਾ ਸਰਕਾਰ ਦੀ ਤਰਜੀਹ : ਸਿੱਧੂ ਵੀਰਪਾਲ ਭਗਤਾ, ਪੰਜਾਬੀ ਜਾਗਰਣ, ਭਗਤਾ ਭਾਈਕਾ : ਪਿੰਡ ਦਿਆਲਪੁਰਾ ਭਾਈਕਾ ਵਿਖੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦਿਆਂ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਗੰਦੇ ਪਾਣੀ ਦੀ ਨਿਕਾਸੀ ਲਈ 18 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਦੇ ਨਾਲ ਪਿੰਡ ਵਿੱਚ ਬਣ ਕੇ ਤਿਆਰ ਹੋਈਆਂ ਵੱਖ-ਵੱਖ ਗਲੀਆਂ, ਜਿੰਮ ਅਤੇ ਆਂਗਣਵਾੜੀ ਕੇਂਦਰ ਵਿੱਚ ਬਣੇ ਸਟੋਰ ਦਾ ਵੀ ਉਦਘਾਟਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਦਾ ਕੰਮ ਮੁਕੰਮਲ ਹੋਣ ਨਾਲ ਪਿੰਡ ਵਾਸੀਆਂ ਨੂੰ ਪਾਣੀ ਦੀ ਨਿਕਾਸੀ ਨਾਲ ਜੁੜੀ ਸਮੱਸਿਆ ਤੋਂ ਰਾਹਤ ਮਿਲੇਗੀ। ਇਸੇ ਤਰ੍ਹਾਂ ਗਲੀਆਂ ਦੇ ਬਣਨ ਨਾਲ ਲੋਕਾਂ ਦੀ ਆਵਾਜਾਈ ਸੁਖਾਲੀ ਹੋਵੇਗੀ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਬਣਾਇਆ ਗਿਆ ਜਿੰਮ ਨੌਜਵਾਨਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡਾਂ ਤੇ ਕਸਰਤ ਨਾਲ ਜੋੜਨ ਵਿੱਚ ਸਹਾਈ ਹੋਵੇਗਾ। ਆਂਗਣਵਾੜੀ ਕੇਂਦਰ ਵਿੱਚ ਬਣੇ ਸਟੋਰ ਨਾਲ ਵੀ ਕੇਂਦਰ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹੂਲਤ ਮਿਲੇਗੀ। ਵਿਧਾਇਕ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਵਿੱਚ ਲੋਕਾਂ ਵੱਲੋਂ ਦੱਸੀਆਂ ਜਾ ਰਹੀਆਂ ਜ਼ਰੂਰੀ ਲੋੜਾਂ ਨੂੰ ਤਰਜੀਹ ਦੇ ਕੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਨਾਲ ਜੋੜਨ ਲਈ ਵੱਖ-ਵੱਖ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦਾ ਮਕਸਦ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਜੀਵਨ ਨਾਲ ਜੁੜੀਆਂ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲੋੜ ਅਨੁਸਾਰ ਹੋਰ ਕੰਮ ਵੀ ਕਰਵਾਏ ਜਾਣਗੇ। ਪਿੰਡ ਵਾਸੀਆਂ ਨੇ ਪਿੰਡ ਦੀਆਂ ਹੋਰ ਜ਼ਰੂਰੀ ਮੰਗਾਂ ਵੀ ਵਿਧਾਇਕ ਦੇ ਧਿਆਨ ਵਿੱਚ ਲਿਆਂਦੀਆਂ।