ਖੇਤਰੀ ਪ੍ਰਤੀਨਿਧ, ਬਠਿੰਡਾ : 100 ਫੁੱਟ ਰੋਡ 'ਤੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਵਿਅਕਤੀ ਇੱਕ ਨੌਜਵਾਨ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ। ਘਟਨਾ ਬਾਰੇ ਤੁਰੰਤ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ। ਪੁਲਿਸ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਿਵਲ ਲਾਈਨ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਰੰਜੀਵ ਗੁਪਤਾ ਨੇ ਦੱਸਿਆ ਕਿ ਉਸਦਾ ਪੁੱਤਰ ਸ਼ਿਵਾਂਸ਼ੂ ਦੋਸਤਾਂ ਦੇ ਨਾਲ ਟਿਊਸ਼ਨ ਜਾ ਰਿਹਾ ਸੀ। ਜਦੋਂ ਉਸ ਦਾ ਪੁੱਤਰ ਆਪਣੇ ਦੋਸਤਾਂ ਨਾਲ 100 ਫੁੱਟੀ ਰੋਡ 'ਤੇ ਸਥਿਤ ਪੈਟਰੋਲ ਪੰਪ ਕੋਲ ਹੁੰਚਿਆ ਤਾਂ ਇੱਕ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਉਸ ਦੇ ਪੁੱਤਰ ਨੂੰ ਮੋਬਾਈਲ ਦਿਖਾਉਣ ਨੂੰ ਕਿਹਾ। ਜਦੋਂ ਉਸ ਦੇ ਬੇਟੇ ਨੇ ਮੋਬਾਈਲ ਫ਼ੋਨ ਦਿੱਤਾ ਤਾਂ ਅਣਪਛਾਤੇ ਲੋਕ ਉਸ ਦੇ ਪੁੱਤਰ ਦੀ ਐਕਟਿਵਾ ਦੀ ਚਾਬੀ ਕੱਢਣ ਦੇ ਬਾਅਦ ਮੋਬਾਈਲ ਲੈ ਕੇ ਫਰਾਰ ਹੋ ਗਏ। ਰਾਜੀਵ ਗੁਪਤਾ ਨੇ ਦੱਸਿਆ ਕਿ ਇਸ ਸਬੰਧੀ ਪੁਲਿਸ ਕੰਟਰੋਲ ਰੂਮ 'ਤੇ ਸੂਚਨਾ ਦੇ ਦਿੱਤੀ ਹੈ।