ਮੋਹਨ ਲਾਲ ਸ਼ਰਮਾ ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਿਯੁਕਤ, ਸਮੂਹ ਲੀਡਰਸ਼ਿਪ ਦਾ ਕੀਤਾ ਧੰਨਵਾਦ ਮੋਹਨ ਲਾਲ ਸ਼ਰਮਾ ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦੇ ਮੈਂਬਰ ਨਿਯੁਕਤ, ਸਮੂਹ ਲੀਡਰਸ਼ਿਪ ਦਾ ਕੀਤਾ ਧੰਨਵਾਦ
Publish Date: Thu, 15 Oct 2026 04:29 PM (IST)
Updated Date: Thu, 15 Oct 2026 04:30 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ, ਭਾਰਤੀ ਜਨਤਾ ਪਾਰਟੀ ਵੱਲੋਂ ਤਲਵੰਡੀ ਸਾਬੋ ਦੇ ਸੀਨੀਅਰ ਆਗੂ ਮੋਹਨ ਲਾਲ ਸ਼ਰਮਾ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਮੋਹਨ ਲਾਲ ਸ਼ਰਮਾ ਨੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਮੋਹਨ ਲਾਲ ਸ਼ਰਮਾ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜੇ ਹੋਏ ਹਨ ਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮੀ ਨਾਲ ਆਪਣਾ ਯੋਗਦਾਨ ਪਾਉਂਦੇ ਆ ਰਹੇ ਹਨ। ਤਲਵੰਡੀ ਸਾਬੋ ਦੇ ਸੀਨੀਅਰ ਭਾਜਪਾ ਆਗੂ ਵਜੋਂ ਉਨ੍ਹਾਂ ਨੇ ਲੰਬੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਤੇ ਇਸ ਦੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਮਿਹਨਤ ਕੀਤੀ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਪ੍ਰਦੇਸ਼ ਕਾਰਜਕਾਰਨੀ ਕਮੇਟੀ ਦਾ ਮੈਂਬਰ ਨਿਯੁਕਤ ਕਰਨਾ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਤੇ ਲੰਬੇ ਸਮੇਂ ਦੀ ਸਰਗਰਮੀ ਦੇ ਸੰਦਰਭ ਵਿਚ ਅਹਿਮ ਮੰਨਿਆ ਜਾ ਰਿਹਾ ਹੈ। ਮੋਹਨ ਲਾਲ ਸ਼ਰਮਾ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ, ਸੰਗਠਨ ਮੰਤਰੀ ਸ੍ਰੀ ਮੰਤਰੀ ਸ਼੍ਰੀਨਿਵਾਸਲੂ, ਜਨਰਲ ਸਕੱਤਰ ਜੀਵਨ ਗਰਗ ਤੇ ਜ਼ਿਲ੍ਹਾ ਪ੍ਰਧਾਨ ਸਰਦਾਰ ਗੁਰਪ੍ਰੀਤ ਸਿੰਘ ਮਲੂਕਾ ਸਮੇਤ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਵੱਲੋਂ ਉਨ੍ਹਾਂ ’ਤੇ ਭਰੋਸਾ ਪ੍ਰਗਟਾਉਂਦਿਆਂ ਜੋ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਇਕ ਸਮਰਪਿਤ ਵਰਕਰ ਵਜੋਂ ਉਹ ਪਹਿਲਾਂ ਵੀ ਪਾਰਟੀ ਦੀ ਤਰੱਕੀ ਲਈ ਕੰਮ ਕਰਦੇ ਰਹੇ ਹਨ ਤੇ ਭਵਿੱਖ ਵਿਚ ਵੀ ਪਾਰਟੀ ਦੀਆਂ ਨੀਤੀਆਂ ਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ। ਉਨ੍ਹਾਂ ਦਾ ਉਦੇਸ਼ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨਾ, ਵਰਕਰਾਂ ਨਾਲ ਤਾਲਮੇਲ ਬਣਾਈ ਰੱਖਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਾਰਟੀ ਦੇ ਮੰਚ ਰਾਹੀਂ ਉਠਾਉਣ ਵਿੱਚ ਯੋਗਦਾਨ ਪਾਉਣਾ ਹੈ।