ਮੋਹਨਦੀਪ ਸਿੰਘ ਬੰਗੀ ਚੌਥੀ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ
ਮੋਹਨਦੀਪ ਸਿੰਘ ਬੰਗੀ ਚੌਥੀ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ
Publish Date: Sun, 16 Aug 2026 06:02 PM (IST)
Updated Date: Mon, 17 Aug 2026 04:06 AM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ : ਜ਼ਿਲ੍ਹੇ ਵਿਚ ਇਕ ਪ੍ਰੋਗਰਾਮ ਐਸਐਸਪੀ ਬਠਿੰਡਾ ਡਾਕਟਰ ਜੋਤੀ ਯਾਦਵ ਦੀ ਅਗਵਾਈ ਵਿਚ ਕਰਵਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਗੌਰਵ ਯਾਦਵ ਡੀਜੀਪੀ ਪੰਜਾਬ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਪੁਲਿਸ ਅਧਿਕਾਰੀਆਂ ਨੂੰ ਚੰਗੀ ਕਾਰਗੁਜ਼ਾਰੀ ਬਦਲੇ ਸਨਮਾਨਿਤ ਕੀਤਾ ਗਿਆ। ਇਸੇ ਲੜੀ ਤਹਿਤ ਜ਼ਿਲ੍ਹੇ ਨਾਲ ਸਬੰਧਤ ਪੁਲਿਸ ਅਧਿਕਾਰੀ ਮੋਹਨਦੀਪ ਸਿੰਘ ਬੰਗੀ ਨੂੰ ਪੁਲਿਸ ਵਿਭਾਗ ਵਿਚ ਸ਼ਾਨਦਾਰ ਸੇਵਾਵਾਂ ਅਤੇ ਡਿਊਟੀ ਪ੍ਰਤੀ ਸਮਰਪਣ ਲਈ ਚੌਥੀ ਵਾਰ ਡੀਜੀਪੀ ਡਿਸਕ ਨਾਲ ਅੱਜ ਗੌਰਵ ਯਾਦਵ ਡੀਜੀਪੀ ਪੰਜਾਬ ਵੱਲੋਂ ਡੀਜੀਪੀ ਡਿਸਕ ਲਾ ਕੇ ਸਨਮਾਨਿਤ ਕੀਤਾ ਗਿਆ ਹੈ। ਮੋਹਨਦੀਪ ਸਿੰਘ ਬੰਗੀ ਨੇ ਆਪਣੀ ਪੁਲਿਸ ਸੇਵਾ ਦੌਰਾਨ ਵੱਖ-ਵੱਖ ਥਾਣਿਆਂ ਵਿਚ ਡਿਊਟੀ ਨਿਭਾਈ ਹੈ। ਵੱਖ-ਵੱਖ ਜ਼ਿੰਮੇਵਾਰੀਆਂ ਦੌਰਾਨ ਉਨ੍ਹਾਂ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ ਅਤੇ ਲੋਕਾਂ ਦੀ ਸੇਵਾ ਲਈ ਕੀਤੇ ਕੰਮਾਂ ਨੂੰ ਦੇਖਦੇ ਹੋਏ ਪੁਲਿਸ ਵਿਭਾਗ ਵੱਲੋਂ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ ਗਿਆ। ਚੌਥੀ ਵਾਰ ਡੀਜੀਪੀ ਡਿਸਕ ਮਿਲਣਾ ਉਨ੍ਹਾਂ ਦੀ ਲਗਨ, ਮਿਹਨਤ ਅਤੇ ਬਿਹਤਰ ਪੁਲਿਸ ਸੇਵਾਵਾਂ ਦਾ ਪ੍ਰਤੀਕ ਮੰਨਿਆ ਜਾ ਰਿਹਾ ਹੈ। ਇਸ ਸਨਮਾਨ ਤੋਂ ਬਾਅਦ ਪੁਲਿਸ ਵਿਭਾਗ ਦੇ ਸਾਥੀਆਂ ਅਤੇ ਇਲਾਕੇ ਦੇ ਲੋਕਾਂ ਵੱਲੋਂ ਮੋਹਨਦੀਪ ਸਿੰਘ ਬੰਗੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।