- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
mok drill news mok drill news
ਸੀਨੀਅਰ ਰਿਪੋਰਟਰ, ਬਠਿੰਡਾ : ਬਠਿੰਡਾ ਦੇ ਦਰਜਾ ਤਿੰਨ ਕੁਆਰਟਰ ਵਿੱਚ ਕੁਦਰਤੀ ਆਫ਼ਤਾਂ ਅਤੇ ਅਚਾਨਕ ਵਾਪਰਨ ਵਾਲੀਆਂ ਐਮਰਜੈਂਸੀ ਘਟਨਾਵਾਂ ਨਾਲ ਨਜਿੱਠਣ ਦੀ ਤਿਆਰੀ ਸਬੰਧੀ ਮੌਕ ਡ੍ਰਿਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਤੋਂ ਇਲਾਵਾ ਐਨਡੀਆਰਐਫ ਦੀਆਂ ਟੀਮਾਂ ਨੇ ਸ਼ਮੂਲੀਅਤ ਕੀਤੀ। ਇਸ ਅਭਿਆਸ ਦਾ ਮੁੱਖ ਮਕਸਦ ਲੋਕਾਂ ਨੂੰ ਆਫ਼ਤਾਂ ਸਮੇਂ ਸੁਰੱਖਿਅਤ ਰਹਿਣ ਅਤੇ ਜਾਨੀ ਨੁਕਸਾਨ ਤੋਂ ਬਚਣ ਦੇ ਤਰੀਕਿਆਂ ਬਾਰੇ ਜਾਗਰੂਕ ਕਰਨਾ ਸੀ। ਮੌਕ ਡ੍ਰਿਲ ਦੌਰਾਨ ਟੀਮਾਂ ਵੱਲੋਂ ਵੱਖ-ਵੱਖ ਸੰਕਟਮਈ ਸਥਿਤੀਆਂ ਨਾਲ ਨਜਿੱਠਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਸਮਝਾਇਆ ਗਿਆ ਕਿ ਭੂਚਾਲ, ਹੜ੍ਹ, ਅੱਗ ਲੱਗਣ ਜਾਂ ਹੋਰ ਕੁਦਰਤੀ ਆਫ਼ਤਾਂ ਵਰਗੀ ਸਥਿਤੀ ਪੈਦਾ ਹੋਣ ''ਤੇ ਕਿਸ ਤਰ੍ਹਾਂ ਸਾਵਧਾਨੀ ਵਰਤਣੀ ਚਾਹੀਦੀ ਹੈ। ਇਸ ਦੇ ਨਾਲ ਹੀ ਅਜਿਹੇ ਹਾਲਾਤ ਵਿੱਚ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਦੱਸਿਆ ਗਿਆ। ਐੱਨਡੀਆਰਐੱਫ ਦੀਆਂ ਟੀਮਾਂ ਨੇ ਆਫ਼ਤਾਂ ਦੌਰਾਨ ਰਾਹਤ ਅਤੇ ਬਚਾਅ ਕਾਰਜਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਘਬਰਾਉਣ ਦੀ ਬਜਾਏ ਧੀਰਜ ਅਤੇ ਸਮਝਦਾਰੀ ਨਾਲ ਕੰਮ ਲੈਣਾ ਚਾਹੀਦਾ ਹੈ। ਇਸ ਤਰ੍ਹਾਂ ਦੇ ਅਭਿਆਸਾਂ ਨਾਲ ਨਾ ਸਿਰਫ਼ ਬਚਾਅ ਟੀਮਾਂ ਦੀ ਤਿਆਰੀ ਪਰਖੀ ਜਾਂਦੀ ਹੈ, ਸਗੋਂ ਆਮ ਲੋਕਾਂ ਨੂੰ ਵੀ ਮੁਸ਼ਕਲ ਸਮੇਂ ਵਿੱਚ ਸਹੀ ਫੈਸਲਾ ਲੈਣ ਦੀ ਸਮਝ ਮਿਲਦੀ ਹੈ। ਇਸ ਮੌਕ ਡ੍ਰਿਲ ਰਾਹੀਂ ਲੋਕਾਂ ਨੂੰ ਆਫ਼ਤ ਪ੍ਰਬੰਧਨ ਪ੍ਰਤੀ ਜਾਗਰੂਕ ਰਹਿਣ ਅਤੇ ਸੁਰੱਖਿਆ ਸਬੰਧੀ ਨਿਯਮਾਂ ਦੀ ਪਾਲਣਾ ਕਰਨ ਦਾ ਸੁਨੇਹਾ ਦਿੱਤਾ ਗਿਆ।