ਮਾਵਾਂ ਧੀਆਂ ਸਤਿਕਾਰ ਯੋਜਨਾ: ਬਠਿੰਡਾ 'ਚ 15 ਮਈ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਮਹਿਲਾਵਾਂ ਨੂੰ ਹਰ ਮਹੀਨੇ ਮਿਲੇਗੀ ਵਿੱਤੀ ਸਹਾਇਤਾ
ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਹਰ 100 ਮਹਿਲਾਵਾਂ ਲਈ ਇੱਕ ‘ਸਖੀ ਸਹੇਲੀ’ ਨਿਯੁਕਤ ਕੀਤੀ ਜਾਵੇਗੀ। ਇਹ ਸਖੀ ਸਹੇਲੀਆਂ ਰਜਿਸਟ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ। ਇਸ ਯੋਜਨਾ ਹੇਠ ਯੋਗ ਮਹਿਲਾਵਾਂ ਨੂੰ ਜੁਲਾਈ ਮਹੀਨੇ ਤੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।
Publish Date: Fri, 17 Apr 2026 11:33 AM (IST)
Updated Date: Fri, 17 Apr 2026 11:35 AM (IST)
ਵੀਰਪਾਲ ਭਗਤਾ ,ਬਠਿੰਡਾ। ਰਾਜੇਸ਼ ਧੀਮਾਨ, ਡਿਪਟੀ ਕਮਿਸ਼ਨਰ ਬਠਿੰਡਾ ਨੇ ਦੱਸਿਆ ਕਿ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਜ਼ਿਲ੍ਹੇ ਵਿੱਚ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਕੀਤੀ ਜਾਵੇਗੀ।ਇਸ ਸਬੰਧੀ ਅੱਜ ਇੱਥੇ ਹੋਈ ਅਧਿਕਾਰੀਆਂ ਦੀ ਬੈਠਕ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜੀਂਦੇ ਸਟਾਫ ਨੂੰ ਟ੍ਰੇਨਿੰਗ ਦਿੱਤੀ ਜਾਵੇ।
ਉਨ੍ਹਾਂ ਕਿਹਾ ਕਿ ਹਰ ਵਿਧਾਨ ਸਭਾ ਹਲਕੇ ਵਿੱਚ ਹਰ 100 ਮਹਿਲਾਵਾਂ ਲਈ ਇੱਕ ‘ਸਖੀ ਸਹੇਲੀ’ ਨਿਯੁਕਤ ਕੀਤੀ ਜਾਵੇਗੀ। ਇਹ ਸਖੀ ਸਹੇਲੀਆਂ ਰਜਿਸਟ੍ਰੇਸ਼ਨ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਜ਼ਿੰਮੇਵਾਰ ਹੋਣਗੀਆਂ। ਇਸ ਯੋਜਨਾ ਹੇਠ ਯੋਗ ਮਹਿਲਾਵਾਂ ਨੂੰ ਜੁਲਾਈ ਮਹੀਨੇ ਤੋਂ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋ ਜਾਵੇਗੀ।
ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਮਹਿਲਾਵਾਂ ਨੂੰ 1500 ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਮੌਕੇ ਏਡੀਸੀ (ਜ) ਮੈਡਮ ਕੰਚਨ, ਐਸਡੀਐਮ ਬਠਿੰਡਾ ਬਲਕਰਨ ਸਿੰਘ, ਐਸਡੀਐਮ ਰਾਮਪੁਰਾ ਮੈਡਮ ਵੀਰਪਾਲ ਕੌਰ, ਐਸਡੀਐਮ ਤਲਵੰਡੀ ਸਾਬੋ ਰਾਜੇਸ਼ ਕੁਮਾਰ ਸ਼ਰਮਾ, ਡੀਡੀਪੀਓ ਸ੍ਰੀ ਅਭਿਨਵ ਗੋਇਲ ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।