ਸ਼੍ਰੀ ਦਸਮੇਸ਼ ਸਕੂਲ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ
ਸ਼੍ਰੀ ਦਸਮੇਸ਼ ਸਕੂਲ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਮਨਾਇਆ
Publish Date: Thu, 24 Sep 2026 05:14 PM (IST)
Updated Date: Fri, 25 Sep 2026 04:04 AM (IST)
ਫੋਟੋ : 12 ਕੈਪ਼ਸਨ : ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਪੇਸ਼ ਕਰਦੇ ਹੋਏ ਵਿਦਿਆਰਥੀ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ : ਸ਼੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਵਿਖੇ ਮਾਂ ਬੋਲੀ ਪੰਜਾਬੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਅਤੇ ਪੰਜਾਬੀ ਸੱਭਿਆਚਾਰ ਤੇ ਵਿਰਸੇ ਨੂੰ ਦਰਸਾਉਂਦੀਆਂ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨਾਲ ਸਬੰਧਤ ਕਵਿਤਾਵਾਂ ਤੇ ਭਾਸ਼ਣ ਪੇਸ਼ ਕਰਦਿਆਂ ਮਾਂ ਬੋਲੀ ਪ੍ਰਤੀ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਪ੍ਰਿੰਸੀਪਲ ਸਾਨੀਆ ਕਾਮਰਾ ਨੇ ਵਿਦਿਆਰਥੀਆਂ ਨੂੰ ਮਾਂ ਬੋਲੀ ਪੰਜਾਬੀ ਨਾਲ ਜੁੜੇ ਰਹਿਣ ਤੇ ਇਸ ਦੀ ਸੰਭਾਲ ਦੇ ਨਾਲ-ਨਾਲ ਪ੍ਰਚਾਰ ਤੇ ਪ੍ਰਸਾਰ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਦਾ ਵੱਧ ਤੋਂ ਵੱਧ ਸਤਿਕਾਰ ਕਰਨ ਅਤੇ ਇਸ ਦੀ ਵਰਤੋਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਲਈ ਕਿਹਾ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਵਿਦਿਆਰਥੀਆਂ ’ਚ ਆਪਣੀ ਮਾਂ ਬੋਲੀ ਤੇ ਪੰਜਾਬੀ ਸੱਭਿਆਚਾਰ ਪ੍ਰਤੀ ਉਤਸ਼ਾਹ ਦੇਖਣ ਨੂੰ ਮਿਲਿਆ।