ਗੁਰਤੇਜ ਸਿੰਘ ਸਿੱਧੂ, ਬਠਿੰਡਾ : ਘਰੇਲੂ ਝਗੜੇ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਨੂੰਹ ਨੇ ਸੱਸ ਦੀ ਕੁੱਟਮਾਰ ਕੀਤੀ ਜਦੋਂ ਕਿ ਸਾਲੇ ਨੇ ਜੀਜੇ ਨੂੰ ਕੁੱਟ ਧਰਿਆ। ਪ੍ਰਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਵਲ ਲਾਈਨ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਬਲਵਿੰਦਰ ਕੌਰ ਪਤਨੀ ਗੁਰਕੇਵਲ ਸਿੰਘ ਵਾਸੀ ਪਾਵਰ ਹਾਊਸ ਰੋਡ ਬਠਿੰਡਾ ਨੇ ਦੱਸਿਆ ਕਿ ਘਰੇਲੂ ਝਗੜੇ ਦੇ ਚੱਲਦਿਆਂ ਉਸ ਦੀ ਨੂੰਹ ਪੁਨੀਤਕਮਲ ਕੌਰ ਪਤਨੀ ਗੁਣਦੀਪ ਸਿੰਘ ਤੇ ਕਮਲਜੀਤ ਕੌਰ ਪਤਨੀ ਕੰਵਰਪਾਲ ਸਿੰਘ ਵਾਸੀ ਅਜੀਤਗੜ੍ਹ ਜ਼ਿਲ੍ਹਾ ਫ਼ਾਜ਼ਿਲਕਾ ਨੇ ਉਸ ਦੀ ਕੁੱਟਮਾਰ ਕੀਤੀ ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਥਾਣਾ ਸਿਵਲ ਲਾਈਨ ਪੁਲਿਸ ਨੇ ਦੋਵਾਂ ਕਥਿਤ ਦੋਸ਼ੀ ਅੌਰਤਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੂਜੇ ਪਾਸੇ ਪਿੰਡ ਰਾਮਨਗਰ ਵਿਚ ਸਾਲੇ ਵੱਲੋਂ ਜੀਜੇ ਦੇ ਘਰ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਕੋਲ ਦਰਜ ਕਰਵਾਏ ਬਿਆਨਾਂ 'ਚ ਸੁਖਮੰਦਰ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਰਾਮ ਨਗਰ ਨੇ ਦੱਸਿਆ ਕਿ ਉਸਦਾ ਵਿਆਹ ਸੁਖਜੀਤ ਕੌਰ ਵਾਸੀ ਜੋਧਪੁਰ ਪਾਖਰ ਨਾਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਉਸ ਦੀ ਪਤਨੀ ਆਪਣੇ ਨਾਂ ਜ਼ਮੀਨ ਜਾਇਦਾਦ ਕਰਵਾਉਣਾ ਚਾਹੁੰਦੀ ਹੈ ਪਰ ਉਹ ਇਸ ਤੋਂ ਮਨ੍ਹਾਂ ਕਰ ਰਿਹਾ ਹੈ। ਇਸੇ ਰੰਜਿਸ਼ ਦੇ ਚੱਲਦਿਆਂ ਉਸ ਦਾ ਸਾਲਾ ਸੰਦੀਪ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਜੋਧਪੁਰ ਪਾਖਰ ਆਪਣੇ ਤਿੰਨ ਸਾਥੀਆਂ ਅਤੇ ਦੋ ਅੌਰਤਾਂ ਸਮੇਤ ਉਸਦੇ ਘਰ ਦਾਖ਼ਲ ਹੋਇਆ ਅਤੇ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਥਾਣਾ ਮੌੜ ਪੁਲਿਸ ਨੇ ਕਥਿਤ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਫਿਲਹਾਲ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਹੋਈ।