ਪੱਤਰ ਪ੍ਰਰੇਰਕ, ਬਠਿੰਡਾ : ਫੌਜੀ ਚੌਕ ਵਿਖੇ ਦੋ ਮੋਟਰਸਾਈਕਲ ਸਵਾਰ ਕਾਰ ਨਾਲ ਟਕਰਾਉਣ ਕਾਰਨ ਜ਼ਖਮੀ ਹੋ ਗਏ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਵਰਕਰ ਸੰਦੀਪ ਗੋਇਲ ਤੇ ਮਨੀ ਕਰਨ ਸ਼ਰਮਾ ਐਂਬੂਲੈਂਸ ਸਹਿਤ ਮੌਕੇ 'ਤੇ ਪਹੁੰਚੇ। ਜ਼ਖ਼ਮੀ ਮੋਟਰਸਾਈਕਲ ਸਵਾਰ ਨੂੰ ਇਲਾਜ ਲਈ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਜ਼ਖ਼ਮੀ ਮੋਟਰਸਾਇਕਲ ਸਵਾਰ ਦੀ ਪਛਾਣ ਰੁਪਿੰਦਰ ਕੁਮਾਰ (17) ਪੁੱਤਰ ਕ੍ਰਿਸ਼ਨ ਅਤੇ ਪ੍ਰਵੀਨ ਕੁਮਾਰ (26) ਪੁੱਤਰ ਸ਼ਾਮ ਲਾਲ ਵਾਸੀ ਅਜੀਤ ਰੋਡ ਵਜੋਂ ਹੋਈ।