ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
Publish Date: Sun, 15 Nov 2026 04:52 PM (IST)
Updated Date: Sun, 15 Nov 2026 04:54 PM (IST)
ਸੀਨੀਅਰ ਰਿਪੋਰਟਰ ਬਠਿੰਡਾ ਸਥਾਨਕ ਬਠਿੰਡਾ-ਮਲੋਟ-ਬਾਦਲ ਰਿੰਗ ਰੋਡ ਓਵਰਬ੍ਰਿਜ ਤੇ ਇੱਟਾਂ ਨਾਲ ਭਰੀ ਸੜਕ ਵਿਚਕਾਰ ਖੜ੍ਹੀ ਟਰੈਕਟਰ-ਟਰਾਲੀ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਕੇ ਤੇ ਹੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੀ ਹੈਲਪਲਾਈਨ ਟੀਮ ਦੇ ਮੈਂਬਰ ਸੰਦੀਪ ਗਿੱਲ ਐਂਬੂਲੈਂਸ ਸਮੇਤ ਘਟਨਾ ਸਥਾਨ ਤੇ ਪਹੁੰਚੇ। ਉੱਥੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਜੂਦ ਸੀ। ਸਹਾਰਾ ਟੀਮ ਵੱਲੋਂ ਥਾਣਾ ਕੈਨਾਲ ਪੁਲਿਸ ਨੂੰ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਿਸ ਮੌਕੇ ਤੇ ਪਹੁੰਚੀ ਅਤੇ ਹਾਦਸੇ ਦੀ ਜਾਂਚ ਸ਼ੁਰੂ ਕੀਤੀ। ਮ੍ਰਿਤਕ ਦੀ ਪਛਾਣ ਮੌਕੇ ਤੇ ਹੀ ਗੁਰਚਰਨ ਸਿੰਘ (34) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਵਿਰਕ ਖੁਰਦ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਅਮਰੂਦ ਵੇਚਣ ਦਾ ਕੰਮ ਕਰਦਾ ਸੀ ਤੇ ਪਿੰਡ ਵਿਰਕ ਤੋਂ ਬਠਿੰਡਾ ਦੀ ਦਾਣਾ ਮੰਡੀ ਵਿਖੇ ਅਮਰੂਦ ਵੇਚਣ ਲਈ ਜਾ ਰਿਹਾ ਸੀ ਕਿ ਰਸਤੇ ਵਿਚ ਹਾਦਸੇ ਦਾ ਸ਼ਿਕਾਰ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇੱਟਾਂ ਨਾਲ ਭਰੀ ਟਰੈਕਟਰ-ਟਰਾਲੀ ਸੜਕ ਦੇ ਵਿਚਕਾਰ ਖਰਾਬ ਹੋਣ ਕਾਰਨ ਖੜ੍ਹੀ ਸੀ। ਮੋਟਰਸਾਈਕਲ ਸਵਾਰ ਨੂੰ ਇਸ ਦਾ ਪਤਾ ਨਹੀਂ ਲੱਗ ਸਕਿਆ ਤੇ ਉਹ ਟਰਾਲੀ ਨਾਲ ਜਾ ਟਕਰਾਇਆ, ਜਿਸ ਕਾਰਨ ਉਸ ਦੀ ਜਾਨ ਚਲੀ ਗਈ।