ਦੀਵਾਲੀ ’ਚ ਰੰਗਿਆ ਮਾਊਂਟ ਲਿਟਰਾ ਜ਼ੀ ਸਕੂਲ ਦੀਵਾਲੀ ਦੀਆਂ ਰੌਣਕਾਂ ’ਚ ਰੰਗਿਆ ਮਾਊਂਟ ਲਿਟਰਾ ਜ਼ੀ ਸਕੂਲ
Publish Date: Fri, 06 Nov 2026 06:36 PM (IST)
Updated Date: Fri, 06 Nov 2026 06:38 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ : ਮਾਊਂਟ ਲਿਟਰਾ ਜ਼ੀ ਸਕੂਲ, ਰਾਮਪੁਰਾ ਫੂਲ ਵਿਖੇ ਦੀਵਾਲੀ ਦੇ ਸ਼ੁਭ ਤਿਉਹਾਰ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਤਿਉਹਾਰ ਦੀ ਮਹੱਤਤਾ ਤੇ ਇਸ ਨਾਲ ਜੁੜੇ ਸੰਦੇਸ਼ਾਂ ਨੂੰ ਵੱਖ-ਵੱਖ ਪੇਸ਼ਕਾਰੀਆਂ ਰਾਹੀਂ ਉਜਾਗਰ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਪ੍ਰਾਰਥਨਾ ਨਾਲ ਹੋਈ। ਇਸ ਮੌਕੇ ਸਕੂਲ ਗੀਤ ਦੀ ਪੇਸ਼ਕਾਰੀ ਤੋਂ ਇਲਾਵਾ ਵਿਦਿਆਰਥੀਆਂ ਨੇ ਦੀਵਾਲੀ ਦੀ ਮਹੱਤਤਾ ਨੂੰ ਦਰਸਾਉਂਦੇ ਵਿਸ਼ੇਸ਼ ਗੀਤ ਤੇ ਮਨਮੋਹਕ ਕਵਿਤਾਵਾਂ ਵੀ ਪੇਸ਼ ਕੀਤੀਆਂ। ਸਮਾਗਮ ਦਾ ਮੁੱਖ ਆਕਰਸ਼ਣ ਦੀਵਾਲੀ ਦੇ ਵਿਸ਼ੇ ’ਤੇ ਆਧਾਰਿਤ ਨਾਟਕ ਰਿਹਾ। ਨਾਟਕ ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ, ਪਿਆਰ, ਸਦਭਾਵਨਾ ਤੇ ਖੁਸ਼ੀਆਂ ਵੰਡਣ ਦਾ ਸੰਦੇਸ਼ ਦਿੱਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਗਗਨ ਬਾਂਸਲ, ਜਨਰਲ ਸਕੱਤਰ ਨਮਿਤਾ ਬਾਂਸਲ ਤੇ ਪ੍ਰਿੰਸੀਪਲ ਗੀਤਾ ਪਿੱਲੇ ਨੇ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ, ਰਚਨਾਤਮਕਤਾ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।