ਵਿਧਾਇਕ ਸਿੱਧੂ ਦੀ ਧੀ ਦੇ ਵਿਆਹ ਦੀ ਖੁਸ਼ੀ 'ਚ ਪਾਏ ਪਾਠ ਦੇ ਭੋਗ
ਵਿਧਾਇਕ ਬਲਕਾਰ ਸਿੱਧੂ ਦੀ ਸਪੁੱਤਰੀ ਦੇ ਵਿਆਹ ਦੀ ਖੁਸ਼ੀ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
Publish Date: Sun, 18 Jan 2026 05:47 PM (IST)
Updated Date: Mon, 19 Jan 2026 04:09 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਅਧੀਨ ਪੈਂਦੇ ਪਿੰਡ ਪੂਹਲਾ ਵਿਖੇ ਵਿਧਾਇਕ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਦੀ ਸਪੁੱਤਰੀ ਦੇ ਵਿਆਹ ਦੀ ਖੁਸ਼ੀ ਵਿਚ ਨਵੀਂ ਵਿਆਹੀ ਜੋੜੀ ਦੀ ਸੁਖੀ, ਸਫ਼ਲ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਲਈ ਗੁਰਦੁਆਰਾ ਸਾਹਿਬ ’ਚ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਭੋਗ ਪੂਰਨ ਸ਼ਰਧਾ ਤੇ ਗੁਰਮਤਿ ਮਰਿਆਦਾ ਅਨੁਸਾਰ ਪਾਏ ਗਏ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਨੇ ਜਿੱਥੇ ਇਸ ਧਾਰਮਿਕ ਸਮਾਗਮ ’ਚ ਸ਼ਿਰਕਤ ਕੀਤੀ, ਉੱਥੇ ਹੀ ਉਨ੍ਹਾਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਸਪੁੱਤਰੀ ਦੇ ਵਿਆਹ ਦੀਆਂ ਮੁਬਾਰਕਾਂ ਵੀ ਦਿੱਤੀਆਂ। ਇਸ ਮੌਕੇ ਰਾਗੀ ਜੱਥੇ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਹੀ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਐਸਐਸਪੀ ਡਾ ਜੋਯਤੀ ਯਾਦਵ ਬੈਂਸ, ਚੇਅਰਮੈਨ ਸ਼ੂਗਰ ਫੈੱਡ ਐਡਵੋਕੇਟ ਨਵਦੀਪ ਸਿੰਘ ਜੀਦਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਐੱਸਡੀਐੱਮ ਰਾਮਪੁਰਾ ਸੁਨੀਲ ਫੋਗਾਟ ਤੇ ਸੰਗੀਤ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਪਿੰਡ ਪੂਹਲਾ ਤੇ ਨੇੜਲੇ ਇਲਾਕਿਆਂ ਦੀ ਸੰਗਤ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।