ਗਣਤੰਤਰ ਦਿਵਸ ਮੌਕੇ ਸਟੇਜ 'ਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਤੇ ਹਲਕਾ ਵਿਧਾਇਕ ਆਪਸ 'ਚ ਹੋਏ ਹੱਥੋਪਾਈ, ਲਾਏ ਗੰਭੀਰ ਇਲਜ਼ਾਮ
ਇਸ ਹੱਥੋਂ ਪਾਈ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ 'ਤੇ 30 ਲੱਖ ਵਿੱਚ ਖਰੀਦਣ ਦੇ ਇਲਜ਼ਾਮ ਲਾਏ ਹਨ। ਮੌੜ ਨਿਵਾਸੀਆਂ ਨੇ ਕਿਹਾ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਦੀ ਆਪਸੀ ਲੜਾਈ ਕਰਨ ਰਾਸ਼ਟਰੀ ਝੰਡੇ ਦਾ ਅਪਮਾਨ ਹੋਇਆ ਹੈ। ਦੂਜੇ ਪਾਸੇ ਪੱਖ ਜਾਨਣ ਲਈ ਵਿਧਾਇਕ ਨੂੰ ਵਾਰ-ਵਾਰ ਫੋਨ ਕੀਤਾ ਪਰ ਉਹਨਾਂ ਫੋਨ ਨਹੀਂ ਚੁੱਕਿਆ।
Publish Date: Mon, 26 Jan 2026 02:24 PM (IST)
Updated Date: Mon, 26 Jan 2026 02:47 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ, ਮੌੜ ਮੰਡੀ: ਮੌੜ ਮੰਡੀ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 26 ਜਨਵਰੀ ਗਣਤੰਤਰ ਦਿਵਸ ਮੌਕੇ 'ਤੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨਾਲ ਪ੍ਰੋਗਰਾਮ ਵਿੱਚ ਬੈਠਣ ਨੂੰ ਲੈ ਕੇ ਹੱਥੋ ਪਾਈ ਹੋਈ। ਇਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਹੱਥੋਂ ਪਾਈ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ 'ਤੇ 30 ਲੱਖ ਵਿੱਚ ਖਰੀਦਣ ਦੇ ਇਲਜ਼ਾਮ ਲਾਏ ਹਨ। ਮੌੜ ਨਿਵਾਸੀਆਂ ਨੇ ਕਿਹਾ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਦੀ ਆਪਸੀ ਲੜਾਈ ਕਰਨ ਰਾਸ਼ਟਰੀ ਝੰਡੇ ਦਾ ਅਪਮਾਨ ਹੋਇਆ ਹੈ। ਦੂਜੇ ਪਾਸੇ ਪੱਖ ਜਾਨਣ ਲਈ ਵਿਧਾਇਕ ਨੂੰ ਵਾਰ-ਵਾਰ ਫੋਨ ਕੀਤਾ ਪਰ ਉਹਨਾਂ ਫੋਨ ਨਹੀਂ ਚੁੱਕਿਆ।