ਨਛੱਤਰ ਸਿੰਘ ਮੈਮੋ. ਸਕੂਲ ਨੇ ਸਟਾਫ਼ ਤੇ ਬੱਚਿਆਂ ਨੂੰ ਬੂਟੇ ਵੰਡੇ
ਨਛੱਤਰ ਸਿੰਘ ਮੈਮੋ. ਸਕੂਲ ਨੇ ਸਟਾਫ਼ ਤੇ ਬੱਚਿਆਂ ਨੂੰ ਬੂਟੇ ਵੰਡੇ
Publish Date: Sun, 06 Sep 2026 03:52 PM (IST)
Updated Date: Sun, 06 Sep 2026 03:55 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਨਛੱਤਰ ਸਿੰਘ ਮੈਮੋਰੀਅਲ ਪਬਲਿਕ ਹਾਈ ਸਕੂਲ ਹਾਕਮ ਸਿੰਘ ਵਾਲਾ ਵਿਖੇ ਸਕੂਲੀ ਬੱਚਿਆਂ ਨੂੰ ਬੂਟੇ ਵੰਡੇ ਗਏ। ਜਿਕਰਯੋਗ ਹੈ ਕਿ ਸਕੂਲ ਵੱਲੋਂ ਵਾਤਾਵਰਨ ਦੀ ਸੰਭਾਲ ਸੰਬੰਧੀ ਸਮੇਂ ਸਮੇਂ ਤੇ ਯਤਨ ਕੀਤੇ ਜਾਦੇ ਹਨ, ਇਸ ਲੜੀ ਤਹਿਤ ਅਧਿਆਪਕ ਦਿਵਸ ਨੂੰ ਮੁੱਖ ਰੱਖਦੇ ਹੋਏ ਸਮੂਹ ਸਟਾਫ਼ ਅਤੇ ਬੱਚਿਆਂ ਨੂੰ 130 ਬੂਟੇ ਵੰਡੇ ਗਏ। ਇਸ ਸਮੇਂ ਪ੍ਰਿੰਸੀਪਲ ਜਗਦੀਪ ਸਿੰਘ ਪਨੇਸਰ ਨੇ ਵਾਤਾਵਰਨ ਸਬੰਧੀ ਚਾਨਣਾ ਪਾਉਂਦੇ ਦੱਸਿਆ ਕਿ ਰੁੱਖਾਂ ਦੀ ਲਗਾਤਾਰ ਮਨੁੱਖੀ ਲੋੜਾਂ ਲਈ ਕਟਾਈ ਨੇ ਵਾਤਾਵਰਨ ਨੂੰ ਦੂਸ਼ਿਤ ਕਰ ਦਿੱਤਾ ਹੈ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਨੂੰ ਸਭ ਨੂੰ ਰਲ-ਮਿਲ ਕੇ ਵੱਧ ਤੋਂ ਵੱਧ ਪੇੜ-ਪੌਦੇ ਲਗਾ ਕੇ ਉਪਰਾਲੇ ਕਰਨੇ ਚਾਹੀਦੇ ਹਨ। ਜਿਸ ਨਾਲ ਵਾਤਾਵਰਨ ਨੂੰ ਹਰਾ-ਭਰਾ ,ਸ਼ੁੱਧ ਤੇ ਤੰਦਰੁਸਤ ਰੱਖਿਆ ਜਾ ਸਕੇ। ਉਹਨਾਂ ਵੱਲੋਂ ਹਵਾ ਦੀ ਸ਼ੁੱਧਤਾ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਬੱਚਿਆਂ ਨੂੰ ਜਾਗਰੂਕ ਵੀ ਕੀਤਾ ਤੇ ਬੱਚਿਆਂ ਨੂੰ ਵਾਤਾਵਰਨ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਟੀਚਰ ਕੁਲਵੰਤ ਸਿੰਘ, ਬਲਦੇਵ ਸਿੰਘ, ਜਗਦੀਪ ਸਿੰਘ, ਚੇਅਰਪਰਸਨ ਰਾਜਵਿੰਦਰ ਕੌਰ, ਮਨਪ੍ਰੀਤ ਕੌਰ, ਰਮਨਦੀਪ ਕੌਰ, ਸੁਖਪਾਲ ਕੌਰ, ਸੁਖਦੀਪ ਕੌਰ, ਨਵਦੀਪ ਕੌਰ, ਕੁਲਵੀਰ ਕੌਰ ਅਤੇ ਵੀਰਪਾਲ ਕੌਰ ਆਦਿ ਹਾਜ਼ਰ ਸਨ।