ਪ੍ਰਰੀਤਪਾਲ ਸਿੰਘ ਰੋਮਾਣਾ, ਬਠਿੰਡਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਰੋਲ ਸੇਵਾ ਸੰਸਥਾ ਧੂਰਕੋਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਇਕ ਮਹਾਨ ਨਗਰ ਕੀਰਤਨ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ, ਜੋ ਵੱਖ ਵੱਖ ਜ਼ਿਲਿ੍ਹਆਂ ਵਿਚੋਂ ਹੁੰਦਾ ਹੋਇਆ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਰਾਪਤ ਧਰਤੀ ਗੁਰਦੁਆਰਾ ਸਾਹਿਬ ਹਾਜੀ ਰਤਨ ਬਠਿੰਡਾ ਵਿਖੇ ਪਹੁੰਚਿਆ। ਇਸ ਮੌਕੇ ਨਗਰ ਕੀਰਤਨ ਸਬੰਧੀ ਜਾਣਕਾਰੀ ਦਿੰਦੇ ਹੋਏ ਨਿਰੋਲ ਸੇਵਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ 22 ਫਰਵਰੀ ਤੋਂ 7 ਮਾਰਚ ਤੱਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਲੈ ਕੇ ਵੱਖ ਵੱਖ ਜ਼ਿਲਿ੍ਹਆਂ 'ਚੋਂ ਹੁੰਦਾ ਹੋਇਆ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਜਾਵੇਗਾ। ਇਸ ਮਹਾਨ ਨਗਰ ਕੀਰਤਨ ਵਿਚ ਮਾਡਲ ਗੁਰਦੁਆਰਾ ਕਰਤਾਰਪੁਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸ੍ਰੀ ਨਾਨਕਾਣਾ ਸਾਹਿਬ, ਸ੍ਰੀ ਗੁਰੂ ਨਾਨਕ ਸਾਹਿਬ ਜੀ ਦੁਆਰਾ ਮਲਕ ਭਾਗੋ, ਭਾਈ ਲਾਲੋ ਜੀ, ਕੰਧਾਰ ਪੰਜਾ ਸਾਹਿਬ ਦੀਆਂ ਝਾਕੀਆਂ ਦੇੇਖਣਯੋਗ ਸਨ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਿੱਖ ਸੰਗਤਾਂ ਵੱਲੋਂ ਰਾਹ ਵਿਚ ਆਉਣ ਵਾਲੇ ਵੱਖ-ਵੱਖ ਇਤਿਹਾਸਕ ਗੁਰੂ ਘਰਾਂ ਦੇ ਦਰਸ਼ਨ ਦੀਦਾਰੇ ਵੀ ਕੀਤੇ। ਇਹ ਨਗਰ ਕੀਰਤਨ ਵੱਖ-ਵੱਖ ਜ਼ਿਲਿ੍ਹਆਂ 'ਚੋਂ ਹੁੰਦਾ ਹੋਇਆ ਆਪਣੀ ਮੰਜ਼ਿਲ ਵੱਲ ਜਾਂਦਾ ਹੋਇਆ ਆਪਣੇ ਅਗਲੇ ਪੜਾਅ ਵੱਲ ਵਧਿਆ। ਇਸ ਦੌਰਾਨ ਲੋਕਾਂ ਨੂੰ ਗੁਰੂ ਨਾਨਕ ਸਾਹਿਬ ਦੀਆਂ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਜਾਵੇਗਾ ਤੇ ਨਗਰ ਕੀਰਤਨ ਮੌਕੇ ਵੱਖ-ਥਾਵਾਂ 'ਤੇ ਗੁਰੂ ਕਾ ਲੰਗਰ ਵੀ ਅਤੁੱਟ ਵਰਤਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਨੇਜਰ ਗੁਰਤੇਜ ਸਿੰਘ, ਤੇਜਿੰਦਰ ਸਿੰਘ ਖ਼ਾਲਸਾ, ਅਮਰੀਕ ਸਿੰਘ ਕੋਟਸ਼ਮੀਰ ਐੱਸਜੀਪੀਸੀ ਮੈਂਬਰ, ਸਿਮਰਨਜੋਤ ਸਿੰਘ ਖਾਲਸਾ, ਗੁਰਦੁਆਰਾ ਸਾਹਿਬ ਗੁਰੂ ਨਾਨਕਪੁਰਾ ਦੇ ਸਰਪ੍ਰਸਤ ਭਾਈ ਸੁਰਜੀਤ ਸਿੰਘ ਐਮਈਐਸ, ਸੁਖਦੇਵ ਸਿੰਘ, ਦਰਸ਼ਨ ਸਿੰਘ ਵਾਲੀਆ ਅਤੇ ਹੋਰ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਨਗਰ ਕੀਰਤਨ ਦੀਆਂ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ।