ਨਰਦੇਵ ਸਿੰਘ ਪੂਹਲੀ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਨਰਦੇਵ ਸਿੰਘ ਪੂਹਲੀ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਕੌਂਸਲ ਮੈਂਬਰ ਨਿਯੁਕਤ
Publish Date: Mon, 31 Aug 2026 03:58 PM (IST)
Updated Date: Mon, 31 Aug 2026 04:01 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜ਼ਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਪਹਿਲੀ ਲਿਸਟ ਵਿੱਚ ਜਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੁਆਂ ਨੂੰ ਸਨਮਾਨ ਦਿੱਤਾ ਗਿਆ ਹੈ। ਇਸ ਸੂਚੀ ਅਨੁਸਾਰ ਹਲਕਾ ਭੁੱਚੋ ਮੰਡੀ ਦੇ ਸੀਨੀਅਰ ਆਗੂ ਨਰਦੇਵ ਸਿੰਘ ਪੂਹਲੀ ਨੂੰ ਸ੍ਰੋਮਣੀ ਅਕਾਲੀ ਦਲ ਜਨਰਲ ਕੌਂਸਲ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਸ੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਹੈ। ਇਸ ਤੋ ਪਹਿਲਾਂ ਨਰਦੇਵ ਸਿੰਘ ਨੇ ਸ੍ਰੋਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਕੌਮੀ ਮੀਤ ਪ੍ਰਧਾਨ ਵਜੋਂ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕੀਤਾ ਸੀ। ਹੁਣ ਜਨਰਲ ਕੌਂਸਲ ਮੈਂਬਰ ਬਨਣ ’ਤੇ ਉਨ੍ਹਾਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਅਤੇ ਹਲਕਾ ਭੁੱਚੋ ਮੰਡੀ ਦੇ ਇੰਚਾਰਜ਼ ਡਾ. ਦਲਜੀਤ ਸਿੰਘ ਗੁਰੂ ਸਮੇਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀ ਜਿੰਮੇਵਾਰੀ ਪਾਰਟੀ ਨੇ ਉਨ੍ਹਾਂ ਦੇ ਮੋਢਿਆਂ ’ਤੇ ਪਾਈ ਹੈ, ਉਸਨੂੰ ਉਹ ਪੂਰੀ ਮਿਹਨਤ ਨਾਲ ਨਿਭਾਉਦਿਆਂ ਸ੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰਨਗੇ। ਸ੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਕੌਮੀ ਸੀਨੀਅਰ ਮੀਤ ਪ੍ਰਧਾਨ ਮੋਹਿਤ ਗੁਪਤਾ, ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਹਰਿੰਦਰ ਸਿੰਘ ਹਿੰਦਾ ਮਹਿਰਾਜ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਵਰਨ ਸਿੰਘ ਪੂਹਲੀ, ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਗੋਲਡੀ, ਸਰਕਲ ਪ੍ਰਧਾਨ ਗੁਰਤੇਜ ਸਿੰਘ ਭੇਜੀ ਸਾਬਕਾ ਸਰਪੰਚ, ਸੀਨੀਅਰ ਆਗੂ ਤੇ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ ਮਾਲਵਾ, ਨਗਰ ਪੰਚਾਇਤ ਨਥਾਣਾ ਦੇ ਸੀਨੀਅਰ ਮੀਤ ਪ੍ਰਧਾਨ ਦੀਪਾ ਰਾਏ, ਸੀਨੀਅਰ ਆਗੂ ਰਵੀ ਬੱਜੋਆਣਾ, ਇੰਦਰਜੀਤ ਸਿੰਘ ਪੂਹਲਾ, ਅਕਾਲੀ ਆਗੂ ਜਸਵੀਰ ਸਿੰਘ ਨੇਹੀਆਂਵਾਲਾ, ਸਾਬਕਾ ਚੇਅਰਮੈਨ ਹਰਮੀਤ ਸਿੰਘ ਬਾਹੀਆ ਨੇ ਕਿਹਾ ਕਿ ਨਰਦੇਵ ਸਿੰਘ ਦੀ ਇਸ ਨਿਯੁਕਤੀ ਨਾਲ ਸ੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ।