- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਕਾਨਗੋ ਨੇ ਗੁਰਪ੍ਰੀਤ ਮਲੂਕਾ ਨਾਲ ਕੀਤੀ ਮੁਲਾਕਾਤ

ਵੀਰਪਾਲ ਭਗਤਾ, ਪੰਜਾਬੀ ਜਾਗਰਣ
ਬਠਿੰਡਾ :
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸੀਨੀਅਰ ਮੈਂਬਰ ਪ੍ਰਿਆਨਕ ਕਾਂਨਗੋ ਅੱਜ ਬਠਿੰਡਾ ਅਤੇ ਨਜ਼ਦੀਕੀ ਖੇਤਰ ਦੇ ਵਿਸ਼ੇਸ਼ ਦੌਰੇ ’ਤੇ ਹਨ, ਉਹ ਇਸ ਖਿੱਤੇ ਚੋਂ ਮਿਲੀਆਂ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਰਾਮਪੁਰਾ, ਮੌੜ ਮੰਡੀ ਅਤੇ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਅਧਿਕਾਰੀਆਂ ਨੂੰ ਮਿਲ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਅਤੇ ਸਟੇਟ ਮੀਡੀਆ ਕੋ ਇੰਚਾਰਜ ਪਰਮਪਾਲ ਕੌਰ ਸਿੱਧੂ ਨਾਲ ਵੀ ਮੁਲਾਕਾਤ ਕੀਤੀ। ਪ੍ਰਿਆਨਕ ਕਾਨਗੋ ਨੇ ਕਿਹਾ ਕੇ ਮਨੁੱਖੀ ਅਧਿਕਾਰ ਕਮਿਸ਼ਨ ਦੇਸ਼ ਦੇ ਹਰ ਨਾਗਰਿਕ ਨੂੰ ਮਿਲੇ ਸੰਵਿਧਾਨਿਕ ਹੱਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਵੱਧ ਹੈ। ਦੇਸ਼ ਦੇ ਸਰਕਾਰੀ ਜਾਂ ਗ਼ੈਰ ਸਰਕਾਰੀ ਕਰਮਚਾਰੀ, ਵਪਾਰੀ ਅਤੇ ਸਮਾਜ ਦੇ ਹਰ ਵਰਗ ਵਿਚ ਅਕਸਰ ਮਨੁੱਖੀ ਅਧਿਕਾਰਾਂ ਦੇ ਘਾਣ ਦੀਆਂ ਸ਼ਿਕਾਇਤਾਂ ਅਉਂਦੀਆਂ ਹਨ, ਵਪਾਰੀ ਤੇ ਪੜ੍ਹਿਆ-ਲਿਖਿਆ ਵਰਗ ਆਰਥਿਕ ਪੱਖੋਂ ਸਮਰੱਥ ਤੇ ਸੁਚੇਤ ਹੋਣ ਕਾਰਨ ਅਕਸਰ ਅਦਾਲਤਾਂ ਰਾਹੀ ਇਨਸਾਫ ਲੈ ਲੈਂਦਾ ਹੈ ਪਰ ਦਲਿਤ ਤੇ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਅਸੀਂ ਕੰਮ ਕਰਦੇ ਹਾਂ। ਇਸ ਸਮੇਂ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪੰਜਾਬ ਵਿਚ ਵੀ ਮੁਲਾਜ਼ਮਾਂ, ਕਿਸਾਨਾਂ ਤੇ ਵਪਾਰੀਆਂ ਦੇ ਅਧਿਕਾਰਾਂ ਦਾ ਘਾਣ ਹੋ ਰਿਹਾ ਹੈ, ਸਫਾਈ ਸੇਵਕਾਂ, ਕਿਸਾਨ-ਮਜਦੂਰ ਤੇ ਹੋਰ ਜਥੇਬੰਦੀਆਂ ਨੂੰ ਆਪਣੇ ਹੱਕਾ ਲਈ ਅੰਦੋਲਨ ਕਰਨਾ ਪਿਆ ਸਰਕਾਰ ਨੇ ਪੁਲਿਸ ਰਾਹੀ ਅੰਦੋਲਨਾਂ ਨੂੰ ਕੁੱਚਲਣਾ ਵੀ ਸਿੱਧੇ ਤੌਰ ਤੇ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਮਾਮਲਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿਚ ਜਿੱਥੇ ਵੀ ਸਿਵਲ ਪ੍ਰਸ਼ਾਸਨ ਪੁਲਿਸ ਜਾਂ ਨਿੱਜੀ ਅਧਾਰੇ ਕਿਸੇ ਨਾਲ ਵੀ ਧੱਕਾ ਕਰਦੇ ਹਨ, ਉਨ੍ਹਾਂ ਨੂੰ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚ ਕਰਨੀ ਚਾਹੀਦੀ ਹੈ। ਮਨੁੱਖੀ ਅਧਿਕਾਰ ਕਮਿਸ਼ਨ ਹਰ ਇਕ ਦੇ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਏਗਾ। ਇਸ ਮੌਕੇ ਗੁਰਪ੍ਰੀਤ ਮਲੂਕਾ, ਪਰਮਪਾਲ ਕੌਰ ਸਿੱਧੂ ਯੁਵਾ ਵਿੰਗ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਅਤੇ ਜਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾਂ ਮਲੂਕਾ ਨੇ ਪ੍ਰਿਆਨਕ ਕਾਨਗੋ ਦਾ ਸਨਮਾਨ ਕੀਤਾ।