ਮਾਲਵਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਮਾਲਵਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sat, 29 Aug 2026 05:38 PM (IST)
Updated Date: Sat, 29 Aug 2026 05:40 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵੱਲੋਂ ‘ਹਾਕੀ ਦੇ ਜਾਦੂਗਰ’ ਵਜੋਂ ਜਾਣੇ ਜਾਂਦੇ ਮਹਾਨ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ 29 ਅਗਸਤ ਨੂੰ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਮਨਜੀਤ ਸਿੰਘ ਅਤੇ ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਦੇ ਡੀਨ ਆਰਸੀ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੇਡਾਂ ਨੂੰ ਜੀਵਨ ਦਾ ਅਨਿੱਖੜਵਾਂ ਅੰਗ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਮੌਕੇ ਦੋਵੇਂ ਕਾਲਜਾਂ ਦੇ ਵਿਦਿਆਰਥੀਆਂ ਦੀ ਸਰਗਰਮ ਸ਼ਮੂਲੀਅਤ ਨਾਲ ਕ੍ਰਿਕਟ ਮੁਕਾਬਲਾ ਕਰਵਾਇਆ ਗਿਆ। ਮਾਲਵਾ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ 8 ਓਵਰਾਂ ਵਿੱਚ 97 ਦੌੜਾਂ ਦਾ ਟੀਚਾ ਦਿੱਤਾ। ਜਵਾਬ ਵਿੱਚ ਮਾਲਵਾ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਮੁਕਾਬਲਾ 3 ਵਿਕਟਾਂ ਨਾਲ ਜਿੱਤ ਲਿਆ। ਅੰਤ ਵਿਚ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਜੇਤੂ ਟੀਮ ਨੂੰ ਟਰਾਫੀ ਨਾਲ ਸਨਮਾਨਿਤ ਕੀਤਾ ਗਿਆ। ਡਿਪਟੀ ਡਾਇਰੈਕਟਰ ਡਾ. ਸਰਬਜੀਤ ਕੌਰ ਢਿੱਲੋਂ ਨੇ ਸਮਾਗਮ ਦੀ ਸਫਲਤਾ ਲਈ ਸਭ ਦਾ ਧੰਨਵਾਦ ਕੀਤਾ। ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਹਾਇਕ ਪ੍ਰੋਫੈਸਰ ਰਾਜਵਿੰਦਰ ਸਿੰਘ, ਨਿਰਵੈਰ ਸਿੰਘ, ਗਿਰੀਸ਼, ਅਰਸ਼ਦੀਪ ਕੌਰ ਅਤੇ ਰਮਨਦੀਪ ਕੌਰ ਤੋਂ ਇਲਾਵਾ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਵਿਦਿਆਰਥੀਆਂ ਨੇ ਅਹਿਮ ਯੋਗਦਾਨ ਪਾਇਆ। ਸਮਾਗਮ ਦਾ ਸੰਚਾਲਨ ਸਹਾਇਕ ਪ੍ਰੋ. ਜਗਦੀਪ ਸਿੰਘ, ਸਹਾਇਕ ਪ੍ਰੋ. ਸੁਖਪ੍ਰੀਤ ਕੌਰ ਅਤੇ ਖੇਡ ਇੰਚਾਰਜ ਕੁਲਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਕੀਤਾ ਗਿਆ।