ਮਨੁੱਖੀ ਅਧਿਕਾਰ ਤੇ ਸਮਾਜਿਕ ਸਸ਼ਕਤੀਕਰਨ ਏਜਿਸ ਫਾਊਂਡੇਸ਼ਨ ਵੱਲੋਂ ਨਵਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਿਯੁਕਤ ਮਨੁੱਖੀ ਅਧਿਕਾਰ ਅਤੇ ਸਮਾਜਿਕ ਸਸ਼ਕਤੀਕਰਨ ਏਜਿਸ ਫਾਊਂਡੇਸ਼ਨ ਵੱਲੋਂ ਨਵਦੀਪ ਸਿੰਘ ਜ਼ਿਲ੍ਹਾ ਇੰਚਾਰਜ ਨਿਯੁਕਤ
Publish Date: Wed, 28 Oct 2026 04:13 PM (IST)
Updated Date: Wed, 28 Oct 2026 04:16 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਬਠਿੰਡਾ- ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਸਮਾਜਿਕ ਸਸ਼ਕਤੀਕਰਨ ਦੇ ਉਦੇਸ਼ ਨਾਲ ਕੰਮ ਕਰ ਰਹੀ ਹਿਊਮਨ ਰਾਈਟਸ ਐਂਡ ਸੋਸ਼ਲ ਐਮਪਾਵਰਮੈਂਟ ਏਜਿਸ ਸੰਸਥਾ ਵੱਲੋਂ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਦਿਆਂ ਨਵਦੀਪ ਸਿੰਘ ਨੂੰ ਜ਼ਿਲ੍ਹਾ ਬਠਿੰਡਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਸਿਰਫ਼ ਇਕ ਜ਼ਿੰਮੇਵਾਰੀ ਹੀ ਨਹੀਂ, ਸਗੋਂ ਸਮਾਜ ਪ੍ਰਤੀ ਸਾਡਾ ਨੈਤਿਕ ਫ਼ਰਜ਼ ਵੀ ਹੈ। ਸੰਸਥਾ ਦਾ ਉਦੇਸ਼ ਅਜਿਹੇ ਜਾਗਰੂਕ ਤੇ ਜ਼ਿੰਮੇਵਾਰ ਨਾਗਰਿਕਾਂ ਨੂੰ ਇਕ ਮੰਚ ’ਤੇ ਇਕੱਠਾ ਕਰਨਾ ਹੈ, ਜੋ ਸਮਾਜ ਦੀ ਭਲਾਈ ਤੇ ਲੋਕਾਂ ਦੇ ਹੱਕਾਂ ਲਈ ਨਿਰਸਵਾਰਥ ਭਾਵਨਾ ਨਾਲ ਕੰਮ ਕਰਨ ਦਾ ਜਜ਼ਬਾ ਰੱਖਦੇ ਹੋਣ। ਨਵ-ਨਿਯੁਕਤ ਜ਼ਿਲ੍ਹਾ ਇੰਚਾਰਜ ਨਵਦੀਪ ਸਿੰਘ ਨੇ ਆਪਣੀ ਨਿਯੁਕਤੀ ਲਈ ਸੰਸਥਾ ਦੀ ਰਾਸ਼ਟਰੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਜ਼ਿਲ੍ਹਾ ਬਠਿੰਡਾ ਵਿਚ ਸੰਸਥਾ ਦੇ ਵਿਸਥਾਰ ਤੇ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਸੰਸਥਾ ਵੱਲੋਂ ਸਮਾਜ ਸੇਵਾ ਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨ ਦੇ ਇੱਛੁਕ ਨੌਜਵਾਨਾਂ ਤੇ ਹੋਰ ਜਾਗਰੂਕ ਨਾਗਰਿਕਾਂ ਨੂੰ ਸੰਸਥਾ ਨਾਲ ਜੁੜਨ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਸੰਸਥਾ ਨਾਲ ਮੈਂਬਰ ਵਜੋਂ ਜੁੜਨਾ ਚਾਹੁੰਦਾ ਹੈ, ਉਹ ਸੰਪਰਕ ਕਰ ਸਕਦਾ ਹੈ। ਜਿਹੜੇ ਵਿਅਕਤੀ ਲੀਡਰਸ਼ਿਪ ਦਾ ਜਜ਼ਬਾ ਰੱਖਦੇ ਹਨ, ਟੀਮ ਬਣਾਉਣ ਤੇ ਉਸ ਦੀ ਪ੍ਰਭਾਵਸ਼ਾਲੀ ਅਗਵਾਈ ਕਰਨ ਦੀ ਸਮਰੱਥਾ ਰੱਖਦੇ ਹਨ, ਉਨ੍ਹਾਂ ਲਈ ਸੰਸਥਾ ਵਿਚ ਜ਼ਿਲ੍ਹਾ, ਜ਼ੋਨਲ ਤੇ ਸੂਬਾ ਪੱਧਰ ਦੀਆਂ ਵੱਖ-ਵੱਖ ਅਹੁਦੇਦਾਰੀਆਂ ਲਈ ਅਰਜ਼ੀਆਂ ਵੀ ਮੰਗੀਆਂ ਜਾ ਰਹੀਆਂ ਹਨ। ਯੋਗ ਤੇ ਜ਼ਿੰਮੇਵਾਰ ਵਿਅਕਤੀਆਂ ਦੀ ਚੋਣ ਸੰਸਥਾ ਦੇ ਨਿਯਮਾਂ ਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੀਤੀ ਜਾਵੇਗੀ। ਮਨੁੱਖੀ ਅਧਿਕਾਰਾਂ ਦੀ ਰਾਖੀ, ਇਨਸਾਫ਼ ਲਈ ਆਵਾਜ਼ ਬੁਲੰਦ ਕਰਨ ਅਤੇ ਸਮਾਜ ਵਿਚ ਸਕਾਰਾਤਮਕ ਬਦਲਾਅ ਲਿਆਉਣ ਦਾ ਜਜ਼ਬਾ ਰੱਖਣ ਵਾਲੇ ਹਰ ਵਿਅਕਤੀ ਦਾ ਸੰਸਥਾ ਵਿਚ ਸਵਾਗਤ ਹੈ।