ਲੇਲੇਵਾਲਾ ਦੇ ਕਬੱਡੀ ਟੂਰਨਾਮੈਂਟ ’ਚ ਨਵਜੋਤ ਗੁਣੀ ਗਾਟਵਾਲੀ ਨੇ ਕੀਤੀ ਸ਼ਿਰਕਤ ਲੇਲੇਵਾਲਾ ਦੇ ਕਬੱਡੀ ਟੂਰਨਾਮੈਂਟ ’ਚ ਨਵਜੋਤ ਗੁਣੀ ਗਾਟਵਾਲੀ ਨੇ ਕੀਤੀ ਸ਼ਿਰਕਤ
Publish Date: Sun, 11 Oct 2026 04:05 PM (IST)
Updated Date: Sun, 11 Oct 2026 04:08 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਪਿੰਡ ਲੇਲੇਵਾਲਾ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ, ਗ੍ਰਾਮ ਪੰਚਾਇਤ, ਗੁਰਦੁਆਰਾ ਕਮੇਟੀ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ 28ਵੇਂ ਕਬੱਡੀ ਟੂਰਨਾਮੈਂਟ ਦੇ ਆਖਰੀ ਦਿਨ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਆਗੂ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 8 ਤੋਂ 10 ਅਕਤੂਬਰ ਤੱਕ ਚੱਲੇ ਇਸ ਖੇਡ ਮੇਲੇ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਵਾਈਸ ਯੂਥ ਪ੍ਰਧਾਨ ਹਰਭਜਨ ਸਿੰਘ ਅਤੇ ਸਰਕਲ ਜਨਰਲ ਸਕੱਤਰ ਰਜਿੰਦਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਅਤੇ ਹੋਰ ਆਗੂਆਂ ਨੇ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ। ਆਗੂਆਂ ਨੇ ਕਿਹਾ ਕਿ ਕਬੱਡੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਅਹਿਮ ਹਿੱਸਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ ਅਤੇ ਖੇਲੋ ਇੰਡੀਆ ਵਰਗੀਆਂ ਪਹਿਲਕਦਮੀਆਂ ਰਾਹੀਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ। ਟੂਰਨਾਮੈਂਟ ਦੇ ਪ੍ਰਬੰਧਾਂ ਵਿੱਚ ਕਲੱਬ ਦੇ ਪ੍ਰਧਾਨ ਨਾਇਬ ਸਿੰਘ, ਸਤਨਾਮ ਸਿੰਘ, ਮਨਦੀਪ ਸਿੰਘ, ਭੋਲਾ ਸਿੰਘ, ਵਿੱਕੀ ਸਿੰਘ, ਅੰਮ੍ਰਿਤ ਸਿੰਘ, ਕਾਲਾ ਸਿੰਘ, ਗੁਲਾਬ ਪੁਲਸੀਆ, ਪਿੰਡ ਦੀ ਪੰਚਾਇਤ, ਗੁਰਦੁਆਰਾ ਕਮੇਟੀ ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ ਅਤੇ ਭਾਜਪਾ ਵਰਕਰ ਭਰਤ ਭੂਸ਼ਣ, ਮਦਨ ਸਿੰਘ, ਜੱਸਾ ਸਿੰਘ, ਅਜਬ ਸਿੰਘ, ਮੋਹਨ ਸਿੰਘ, ਹਰਿੰਦਰ ਸਿੰਘ, ਸੁਖਪਾਲ ਸਿੰਘ, ਨੱਥੂ ਰਾਮ ਅਤੇ ਸੇਵਕ ਸਿੰਘ ਸਮੇਤ ਹੋਰ ਹਾਜ਼ਰ ਸਨ।