ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੁਨੇਹਾ ਗੁਰਥੜੀ ਫੁੱਟਬਾਲ ਟੂਰਨਾਮੈਂਟ ’ਚ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕੀਤੀ ਸ਼ਿਰਕਤ
Publish Date: Thu, 15 Oct 2026 04:51 PM (IST)
Updated Date: Thu, 15 Oct 2026 04:54 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਪਿੰਡ ਗੁਰਥੜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਕਲੱਬ ਵੱਲੋਂ ਜ਼ੇਵੀਅਰ ਸਕੂਲ ਦੇ ਖੇਡ ਮੈਦਾਨ ਵਿਚ ਕਰਵਾਏ ਗਏ ਫੁੱਟਬਾਲ ਟੂਰਨਾਮੈਂਟ ਵਿਚ ਭਾਜਪਾ ਦੇ ਹਲਕਾ ਤਲਵੰਡੀ ਸਾਬੋ ਇੰਚਾਰਜ ਅਤੇ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਨਾਲ ਜੁੜ ਕੇ ਨੌਜਵਾਨ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਦੇ ਹਨ। ਫੁੱਟਬਾਲ ਵਰਗੀਆਂ ਟੀਮ ਖੇਡਾਂ ਖਿਡਾਰੀਆਂ ਵਿੱਚ ਅਨੁਸ਼ਾਸਨ, ਮਿਹਨਤ, ਆਪਸੀ ਸਹਿਯੋਗ ਅਤੇ ਟੀਮ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਅਜਿਹੇ ਖੇਡ ਮੁਕਾਬਲੇ ਕਰਵਾਉਣਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦਾ ਮੌਕਾ ਮਿਲਦਾ ਹੈ। ਉਨ੍ਹਾਂ ਟੂਰਨਾਮੈਂਟ ਦੇ ਪ੍ਰਬੰਧਕਾਂ ਅਤੇ ਕਲੱਬ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਸਮਾਜ ਦੇ ਹਰ ਵਰਗ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਗੁਣੀ ਗਾਟਵਾਲੀ ਤੋਂ ਇਲਾਵਾ ਗੁਰਥੜੀ ਕਲੱਬ ਦੇ ਮੈਂਬਰਾਂ, ਪਿੰਡ ਦੀ ਪ੍ਰਬੰਧਕੀ ਕਮੇਟੀ, ਹੋਰ ਪਿੰਡਾਂ ਤੋਂ ਪਹੁੰਚੀਆਂ ਫੁੱਟਬਾਲ ਟੀਮਾਂ ਅਤੇ ਇਲਾਕੇ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਪ੍ਰਬੰਧਕਾਂ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।