ਗਣਤੰਤਰ ਦਿਵਸ ਮੌਕੇ ਬੱਚਿਆਂ ਨੂੰ ਦਿੱਤੇ ਇਨਾਮ
ਸੇਖੂ ਸਕੂਲ ਵਿਚ ਗਣਤੰਤਰ ਦਿਵਸ ਧੂੰਮਧਾਮ ਨਾਲ ਮਨਾਇਆ
Publish Date: Wed, 28 Jan 2026 05:49 PM (IST)
Updated Date: Thu, 29 Jan 2026 04:05 AM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼ਹੀਦ ਲਾਭ ਸਿੰਘ ਪੀਐਸਸੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਵਿਖੇ ਗਣਤੰਤਰ ਦਿਵਸ ਦੇ ਨਾਲ ਨਾਲ ਇਨਾਮ ਵੰਡ ਸਮਾਗਮ ਵੀ ਕਰਵਾਇਆ ਗਿਆ। ਇਸ ਸਮਾਗਮ ਦੇ ਵਿੱਚ ਮਮਤਾ ਖੁਰਾਣਾ ਸੇਠੀ ਜ਼ਿਲ੍ਹਾ ਸਿੱਖਿਆ ਅਫਸਰ ਬਠਿੰਡਾ ਮੁੱਖ ਮਹਿਮਾਨ ਵਜੋਂ ਪਹੁੰਚੇ। ਪਿੰਡ ਦੇ ਸਰਪੰਚ ਸਰਦਾਰ ਨਿਰਮਲ ਸਿੰਘ ਅਤੇ ਪੰਚਾਇਤ ਮੈਂਬਰ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਹਾਜ਼ਰ ਹੋਏ। ਸਕੂਲ ਦੀ ਐਸਐਮਸੀ ਕਮੇਟੀ ਦੇ ਚੇਅਰਮੈਨ ਤੇ ਮੈਂਬਰ ਵੀ ਇਸ ਸਮਾਗਮ ਦਾ ਹਿੱਸਾ ਬਣੇ। ਪ੍ਰੋਗਰਾਮ ਵਿੱਚ ਸਭਿਆਚਾਰ ਵਿਰਸੇ ਦੇ ਵੱਖ ਵੱਖ ਰੰਗਾਂ ਨੂੰ ਪੇਸ਼ ਕਰਦਿਆਂ ਬੱਚਿਆਂ ਨੇ ਇਸ ਨੂੰ ਸਫਲ ਪ੍ਰੋਗਰਾਮ ਕੀਤਾ। ਇਸ ’ਚ ਪੰਜਾਬ ਹੀ ਨਹੀਂ ਵੱਖ ਵੱਖ ਰਾਜਾਂ ਦੇ ਲੋਕ ਨਾਚ ਤੇ ਸੱਭਿਆਚਾਰ ਨੂੰ ਵੀ ਪੇਸ਼ ਕੀਤਾ। ਸੱਭਿਆਚਾਰ ਪੇਸ਼ਕਾਰੀਆਂ ਦੇ ਨਾਲ-ਨਾਲ ਪੜ੍ਹਾਈ ਖੇਡਾਂ ਤੇ ਹੋਰ ਵੱਖ ਵੱਖ ਜ਼ਿਲ੍ਹਿਆਂ ’ਚ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮਮਤਾ ਖੁਰਾਨਾ ਸੇਠੀ ਅਤੇ ਸਕੂਲ ਮੁਖੀ ਗਗਨ ਰਾਣੀ ਵੱਲੋਂ ਸਨਮਾਨਿਤ ਕੀਤਾ ਗਿਆ। ਗਗਨ ਰਾਣੀ ਤੇ ਪੂਰੇ ਸਟਾਫ ਨੇ ਉੱਚ ਅਧਿਕਾਰੀਆਂ ਦੇ ਤੇ ਪਿੰਡ ਦੇ ਪਤਵੰਤੇ ਸੱਜਣਾਂ ਦਾ ਇਸ ਪ੍ਰੋਗਰਾਮ ਦੇ ਵਿੱਚ ਪਹੁੰਚਣ ਤੇ ਨਿੱਘਾ ਸਵਾਗਤ ਕੀਤਾ ਤੇ ਨਾਲ ਹੀ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਕੂਲ ਮੁਖੀ ਸਮੂਹ ਸਟਾਫ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਇਹ ਇਕ ਸਫਲ ਪ੍ਰੋਗਰਾਮ ਹੋ ਨਿਬੜਿਆ।