ਰਾਮਾਂ ਮੰਡੀ ’ਚ ਨਵੀਂ ਵਰਕਸ਼ਾਪ ਦੀ ਸ਼ੁਰੂਆਤ, ਨਵਜੋਤ ਗੁਣੀ ਗਾਟਵਾਲੀ ਨੇ ਪਰਿਵਾਰ ਨੂੰ ਦਿੱਤੀਆਂ ਵਧਾਈਆਂ ਰਾਮਾਂ ਮੰਡੀ ’ਚ ਨਵੀਂ ਵਰਕਸ਼ਾਪ ਦੀ ਸ਼ੁਰੂਆਤ, ਨਵਜੋਤ ਗੁਣੀ ਗਾਟਵਾਲੀ ਨੇ ਪਰਿਵਾਰ ਨੂੰ ਦਿੱਤੀਆਂ ਵਧਾਈਆਂ
Publish Date: Wed, 14 Oct 2026 04:48 PM (IST)
Updated Date: Wed, 14 Oct 2026 04:51 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ, ਰਾਮਾਂ ਮੰਡੀ-ਤਲਵੰਡੀ ਸਾਬੋ ਸੜਕ ’ਤੇ ਨਵੀਂ ਵਰਕਸ਼ਾਪ ਦੀ ਸ਼ੁਰੂਆਤ ਮੌਕੇ ਗ੍ਰੈਂਡ ਓਪਨਿੰਗ ਸਮਾਗਮ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਨਵੇਂ ਕਾਰੋਬਾਰ ਦੀ ਸ਼ੁਰੂਆਤ ਲਈ ਪਰਿਵਾਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਸਮਾਗਮ ਵਿਚ ਭਾਜਪਾ ਦੇ ਤਲਵੰਡੀ ਸਾਬੋ ਹਲਕਾ ਇੰਚਾਰਜ ਤੇ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਵਜੋਤ ਸਿੰਘ ਗੁਣੀ ਗਾਟਵਾਲੀ ਵਿਸ਼ੇਸ਼ ਤੌਰ ’ਤੇ ਪਹੁੰਚੇ। ਉਨ੍ਹਾਂ ਨੇ ਸਤਪਾਲ ਸਿੰਘ, ਸੁਖਪਾਲ ਸਿੰਘ, ਜੱਸਾ ਸਿੰਘ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਵੀਂ ਵਰਕਸ਼ਾਪ ਦੀ ਸ਼ੁਰੂਆਤ ਲਈ ਵਧਾਈ ਦਿੱਤੀ। ਇਸ ਮੌਕੇ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਕਿਹਾ ਕਿ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਕਾਰੋਬਾਰ ਦੀ ਸ਼ੁਰੂਆਤ ਕਰਨਾ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਵਿਚ ਸਫ਼ਲਤਾ ਹਾਸਲ ਕਰਨ ਲਈ ਮਿਹਨਤ, ਲਗਨ ਤੇ ਪੱਕੇ ਇਰਾਦੇ ਦੀ ਲੋੜ ਹੁੰਦੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਨਵੀਂ ਵਰਕਸ਼ਾਪ ਪਰਿਵਾਰ ਦੀ ਤਰੱਕੀ ਵਿਚ ਅਹਿਮ ਭੂਮਿਕਾ ਨਿਭਾਏਗੀ ਅਤੇ ਇਲਾਕੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿਚ ਵੀ ਸਹਾਈ ਹੋ ਸਕਦੀ ਹੈ। ਉਨ੍ਹਾਂ ਪਰਿਵਾਰ ਦੇ ਕਾਰੋਬਾਰ ਦੀ ਸਫ਼ਲਤਾ ਅਤੇ ਖ਼ੁਸ਼ਹਾਲੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਇਲਾਕੇ ਦੇ ਪਤਵੰਤੇ, ਪਰਿਵਾਰਕ ਮੈਂਬਰ, ਦੋਸਤ-ਮਿੱਤਰ ਅਤੇ ਟੀਮ ਐੱਨਜੀਜੀ, ਤਲਵੰਡੀ ਸਾਬੋ ਦੇ ਸਾਥੀ ਮੌਜੂਦ ਸਨ।