ਖੁਦਕੁਸ਼ੀ ਦਾ ਮਾਮਲਾ ਨਿਕਲਿਆ ਕਤਲ, ਚਾਰ ਨਾਮਜ਼ਦ
ਖੁਦਕੁਸ਼ੀ ਦਾ ਮਾਮਲਾ ਨਿਕਲਿਆ ਕਤਲ, ਪਤਨੀ ਤੇ ਪੁੱਤਰ ਸਮੇਤ ਚਾਰ ਖਿਲਾਫ ਕੇਸ ਦਰਜ
Publish Date: Thu, 19 Mar 2026 05:35 PM (IST)
Updated Date: Thu, 19 Mar 2026 05:37 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹੇ ਦੇ ਪਿੰਡ ਭੈਣੀ ਵਿੱਚ ਇੱਕ ਵਿਅਕਤੀ ਦੀ ਖੁਦਕੁਸ਼ੀ ਦੇ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੀ ਭੈਣ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਤੇ ਪੁੱਤਰ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਨਥਾਣਾ ਦੀ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਬਲਬੀਰ ਕੌਰ ਵਾਸੀ ਪਿੰਡ ਰਾਈਆਂ ਨੇ ਦੱਸਿਆ ਕਿ ਉਸ ਦੇ ਭਰਾ ਕੁਲਵਿੰਦਰ ਸਿੰਘ ਦੀ 16 ਅਤੇ 17 ਫਰਵਰੀ ਦੀ ਰਾਤ ਨੂੰ ਭੇਦ ਭਰੇ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਉਸ ਨੂੰ ਪਰਿਵਾਰ ਵੱਲੋਂ ਦੱਸਿਆ ਗਿਆ ਸੀ ਕਿ ਕੁਲਵਿੰਦਰ ਸਿੰਘ ਨੇ ਖੁਦਕੁਸ਼ੀ ਕੀਤੀ ਹੈ, ਜਿਸ ਤੋਂ ਬਾਅਦ ਥਾਣਾ ਨਥਾਣਾ ਵਿਚ 194 ਬੀਐੱਨਐੱਸ ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਸੀ। ਪੀੜਤ ਨੇ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਦੱਸਿਆ ਕਿ ਪੜਤਾਲ ਤੋਂ ਬਾਅਦ ਉਸ ਨੂੰ ਪਤਾ ਲੱਗਾ ਹੈ ਕਿ ਉਸ ਦੇ ਭਰਾ ਕੁਲਵਿੰਦਰ ਸਿੰਘ ਦੀ ਉਸ ਦੀ ਪਤਨੀ ਹਰ ਸਿਮਰਨਜੋਤ ਕੌਰ ਅਤੇ ਪੁੱਤਰ ਅਰਸਦੀਪ ਸਿੰਘ ਨੇ ਦੋ ਅਣਪਛਾਤੇ ਵਿਅਕਤੀਆਂ ਦੀ ਮਦਦ ਨਾਲ ਕਤਲ ਕੀਤਾ ਹੈ। ਥਾਣਾ ਨਥਾਣਾ ਦੇ ਐੱਸਐੱਚਓ ਅਮਰਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਤਕ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ।