ਲਾਵਾਂ ਲਏ ਅਜੇ ਹੋਏ ਸਨ 11 ਮਹੀਨੇ, ਨਵ-ਵਿਆਹੇ ਪਤੀ-ਪਤਨੀ ਦੀ ਸ਼ੱਕੀ ਮੌਤ, ਪੋਸਟਮਾਰਟਮ ਰਿਪੋਰਟ 'ਤੇ ਟਿਕੀਆਂ ਨਜ਼ਰਾਂ
ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਵ-ਵਿਆਹੇ ਪਤੀ-ਪਤਨੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਦੋਵਾਂ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Sun, 01 Feb 2026 04:30 PM (IST)
Updated Date: Sun, 01 Feb 2026 04:59 PM (IST)
ਜਾਗਰਣ ਸੰਵਾਦਦਾਤਾ, ਬਠਿੰਡਾ: ਬਠਿੰਡਾ ਜ਼ਿਲ੍ਹੇ ਦੇ ਕਸਬਾ ਤਲਵੰਡੀ ਸਾਬੋ ਵਿੱਚ ਇੱਕ ਬਹੁਤ ਹੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨਵ-ਵਿਆਹੇ ਪਤੀ-ਪਤਨੀ ਦੀ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਦੋਵਾਂ ਦੀ ਤਬੀਅਤ ਅਚਾਨਕ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ, ਜਿੱਥੇ ਇਲਾਜ ਦੌਰਾਨ ਦੋਵਾਂ ਨੇ ਦਮ ਤੋੜ ਦਿੱਤਾ। ਪੁਲਿਸ ਨੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਲਟੀਆਂ ਲੱਗਣ ਕਾਰਨ ਵਿਗੜੀ ਸੀ ਤਬੀਅਤ
ਮਿਲੀ ਜਾਣਕਾਰੀ ਅਨੁਸਾਰ, ਤਲਵੰਡੀ ਸਾਬੋ ਦੇ ਮਹਿਰਮੀਆਂ ਭਾਈਚਾਰੇ ਨਾਲ ਸਬੰਧਤ ਰਮਨਦੀਪ ਸਿੰਘ (31) ਅਤੇ ਉਸ ਦੀ ਪਤਨੀ ਮਨਜੋਤ ਕੌਰ ਦੀ ਸੋਮਵਾਰ ਦੇਰ ਰਾਤ ਅਚਾਨਕ ਤਬੀਅਤ ਖ਼ਰਾਬ ਹੋ ਗਈ। ਦੋਵਾਂ ਨੂੰ ਲਗਾਤਾਰ ਉਲਟੀਆਂ ਸ਼ੁਰੂ ਹੋ ਗਈਆਂ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਉਨ੍ਹਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ, ਤਲਵੰਡੀ ਸਾਬੋ ਪਹੁੰਚਾਇਆ।
ਹਸਪਤਾਲ ਪਹੁੰਚਣ 'ਤੇ ਡਾਕਟਰਾਂ ਨੇ ਮਨਜੋਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦੋਂ ਕਿ ਰਮਨਦੀਪ ਸਿੰਘ ਦੀ ਹਾਲਤ ਗੰਭੀਰ ਬਣੀ ਹੋਈ ਸੀ। ਕੁਝ ਸਮੇਂ ਬਾਅਦ ਇਲਾਜ ਦੌਰਾਨ ਰਮਨਦੀਪ ਸਿੰਘ ਦੀ ਵੀ ਮੌਤ ਹੋ ਗਈ।
11 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਦੱਸਿਆ ਜਾ ਰਿਹਾ ਹੈ ਕਿ ਰਮਨਦੀਪ ਸਿੰਘ ਅਤੇ ਮਨਜੋਤ ਕੌਰ ਦਾ ਵਿਆਹ ਕਰੀਬ 11 ਮਹੀਨੇ ਪਹਿਲਾਂ ਹੋਇਆ ਸੀ। ਅਜੇ ਉਨ੍ਹਾਂ ਦੀ ਵਿਆਹੁਤਾ ਜ਼ਿੰਦਗੀ ਸ਼ੁਰੂ ਹੀ ਹੋਈ ਸੀ ਕਿ ਇਸ ਦਰਦਨਾਕ ਘਟਨਾ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਪੁਲਿਸ ਦੀ ਕਾਰਵਾਈ ਅਤੇ ਜਾਂਚ
ਘਟਨਾ ਦੀ ਸੂਚਨਾ ਮਿਲਦੇ ਹੀ ਡੀ.ਐੱਸ.ਪੀ. ਤਲਵੰਡੀ ਸਾਬੋ ਹਰਪ੍ਰੀਤ ਸਿੰਘ ਪੁਲਿਸ ਟੀਮ ਸਮੇਤ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ: ਫਿਲਹਾਲ ਮੌਤ ਦੇ ਅਸਲ ਕਾਰਨ ਸਪਸ਼ਟ ਨਹੀਂ ਹੋ ਸਕੇ ਹਨ। ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਮ੍ਰਿਤਕ ਜੋੜੇ ਦੀਆਂ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਡਾਕਟਰਾਂ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲੀ ਕਾਰਨਾਂ ਦਾ ਪਤਾ ਲੱਗੇਗਾ ਅਤੇ ਉਸੇ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ