ਹਰਪ੍ਰੀਤ ਤੱਗੜ ਬਣੇ ਬੀਸੀ ਵਿੰਗ ਦੇ ਪ੍ਰਧਾਨ
ਬੀਸੀ ਵਿੰਗ ਨੂੰ ਮਿਲੀ ਨਵੀਂ ਅਗਵਾਈ, ਹਰਪ੍ਰੀਤ ਤੱਗੜ ਬਣੇ ਪ੍ਰਧਾਨ
Publish Date: Sat, 21 Mar 2026 06:27 PM (IST)
Updated Date: Sun, 22 Mar 2026 04:11 AM (IST)

ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ : ਭਵਿੱਖ ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਸੰਗਠਨ ਨੂੰ ਜਮੀਨੀ ਪੱਧਰ ‘ਤੇ ਮਜ਼ਬੂਤ ਕਰਨ ਵੱਲ ਇਕ ਅਹਿਮ ਕਦਮ ਚੁੱਕਿਆ ਹੈ। ਪਾਰਟੀ ਵੱਲੋਂ ਬਠਿੰਡਾ ਸ਼ਹਿਰੀ ਖੇਤਰ ਵਿੱਚ ਨੌਜਵਾਨ ਆਗੂ ਹਰਪ੍ਰੀਤ ਸਿੰਘ ਤੱਗੜ ਨੂੰ ਬੀਸੀ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਪਾਰਟੀ ਵਰਕਰਾਂ, ਖਾਸ ਕਰਕੇ ਬੀਸੀ ਵਰਗ ਵਿੱਚ ਖੁਸ਼ੀ ਦੀ ਲਹਿਰ ਦਿਖਾਈ ਦੇ ਰਹੀ ਹੈ। ਤੱਗੜ ਲੰਬੇ ਸਮੇਂ ਤੋਂ ਸੰਗਠਨ ਨਾਲ ਜੁੜੇ ਹੋਏ ਹਨ ਅਤੇ ਜਮੀਨੀ ਪੱਧਰ ‘ਤੇ ਸਰਗਰਮ ਭੂਮਿਕਾ ਨਿਭਾਉਂਦੇ ਆ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਨੂੰ ਸੰਗਠਨਾਤਮਕ ਮਜ਼ਬੂਤੀ ਵਜੋਂ ਦੇਖਿਆ ਜਾ ਰਿਹਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਬੀਸੀ ਵਿੰਗ ਨੂੰ ਨਵਾਂ ਬਲ ਮਿਲੇਗਾ ਤੇ ਪਾਰਟੀ ਨੂੰ ਆਉਣ ਵਾਲੀਆਂ ਚੋਣਾਂ ਵਿੱਚ ਫਾਇਦਾ ਹੋਵੇਗਾ। ਨਵ ਨਿਯੁਕਤ ਪ੍ਰਧਾਨ ਹਰਪ੍ਰੀਤ ਸਿੰਘ ਤੱਗੜ ਨੇ ਜ਼ਿੰਮੇਵਾਰੀ ਲਈ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਤੇ ਬੀਸੀ ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤਕ ਪਹੁੰਚਾਉਣ ਅਤੇ ਬੀਸੀ ਵਰਗ ਨੂੰ ਅਕਾਲੀ ਦਲ ਨਾਲ ਜੋੜਨ ਲਈ ਪੂਰੀ ਮਿਹਨਤ ਕਰਨਗੇ। ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੇ ਸਾਰੇ ਵਾਰਡਾਂ ਦੇ ਵਿੱਚ ਬੀਸੀ ਵਿੰਗ ਬਣਾਏ ਜਾਣਗੇ। ਇਸ ਮੌਕੇ ‘ਤੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਹਰਪ੍ਰੀਤ ਸਿੰਘ ਤੱਗੜ ਦੀ ਸਰਗਰਮੀ ਅਤੇ ਮਿਹਨਤ ਨਾਲ ਪਾਰਟੀ ਨੂੰ ਯਕੀਨੀ ਤੌਰ ‘ਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਨਵੀਂ ਅਗਵਾਈ ਹੇਠ ਬੀਸੀ ਵਿੰਗ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰੇਗਾ ਤੇ ਪਾਰਟੀ ਦੇ ਲੋਕ ਆਧਾਰ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ, ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਦਲਜੀਤ ਸਿੰਘ ਬਰਾੜ, ਯਾਦਵਿੰਦਰ ਸਿੰਘ ਯਾਦੀ, ਮੋਹਨਜੀਤ ਸਿੰਘ ਪੁਰੀ, ਮੋਹਿਤ ਗੁਪਤਾ, ਰਾਜਬਿਂਦਰ ਸਿੰਘ ਸਿੱਧੂ, ਚਮਕੌਰ ਸਿੰਘ ਮਾਨ, ਨਿਰਮਲ ਸਿੰਘ ਸੰਧੂ, ਐਸਜੀਪੀਸੀ ਮੈਂਬਰ ਜੋਗਿੰਦਰ ਕੌਰ ਅਤੇ ਬਲਵਿੰਦਰ ਕੌਰ, ਗੁਰਸੇਵਕ ਸਿੰਘ ਮਾਨ, ਕੁਲਦੀਪ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਸੰਧੂ, ਐਮਸੀ ਸ਼ੈਰੀ ਗੋਇਲ ਅਤੇ ਮੱਖਣ ਸਿੰਘ ਤੋਂ ਇਲਾਵਾ ਪੂਰੇ ਸ਼ਹਿਰ ਦੇ ਸਰਕਲ ਪ੍ਰਧਾਨਾਂ ਨੇ ਵੀ ਹਰਪ੍ਰੀਤ ਸਿੰਘ ਤੱਗੜ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕੀਤਾ ਹੈ।