- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸਕੂਲ ਵਿਚ ਸਲਾਨਾ ਖੇਡ ਸਮਾਰੋਹ ਕਰਵਾਇਆ

ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੀ ਗੁਰੂ ਹਰਗੋਬਿੰਦ ਕਾਨਵੈਂਟ ਸਕੂਲ, ਨਥਾਣਾ ਵੱਲੋਂ ਸਕੂਲ ਵਿਚ ਸਾਲਾਨਾ ਖੇਡ ਸਮਾਰੋਹ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਤੋਂ ਕੀਤੀ ਗਈ। ਖੇਡ ਸਮਾਰੋਹ ਵਿਚ ਸਭ ਤੋਂ ਪਹਿਲਾ ਆਪਣੇ ਹਾਉਸ ਯੂਨੀਫੌਮ ਵਿਚ ਮਾਰਚ ਪਾਸਟ ਕੀਤਾ ਗਿਆ। ਬੱਚਿਆਂ ਵੱਲੋਂ ਪੀਟੀ ਕੀਤੀ ਗਈ, ਜੋ ਕਿ ਬਹੁਤ ਹੀ ਮਨਮੋਹਕ ਦ੍ਰਿਸ਼ ਸੀ। ਛੋਟੇ ਬੱਚਿਆਂ ਵੱਲੋਂ ਵੱਖ-ਵੱਖ ਮਨੋਰੰਜਨ ਖੇਡਾਂ ਵਿਚ ਹਿੱਸਾ ਲਿਆ ਗਿਆ। ਸਕੂਲ ਦਾ ਸਾਰੇ ਹਾਉਸ ਦੇ ਬੱਚਿਆਂ ਵਿਚਕਾਰ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ 80 ਮੀਟਰ, 100 ਮੀਟਰ, 200 ਮੀਟਰ ਰੀਲੇ ਦੋੜ, ਸ਼ੋਟ ਪੁਟ, ਲੰਬੀ ਛਾਲ, ਰੱਸਾਕਸੀ, ਬਾਸਕਟ ਬਾਲ, ਫੁਟਬਾਲ, ਖੋ- ਖੋ ਆਦਿ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ । ਖੇਡ ਮੁਕਾਬਲੇ ਵਿਚ ਬੈਸਟ ਅਥਲੀਟ ਸਿਮਰਨਪ੍ਰੀਤ ਕੌਰ (ਯੈਲੋ ਹਾਊਸ) ਅਤੇ ਵਿਕਰਮਜੋਤ ਸਿੰਘ (ਬਲੂ ਹਾਊਸ) ਨੂੰ ਚੁਣਿਆ ਗਿਆ ਅਤੇ ਇੰਟਰ ਹਾਊਸ ਮੁਕਾਬਲੇ ਵਿੱਚੋਂ ਸਾਹਿਬਜਾਦਾ ਜੁਝਾਰ ਸਿੰਘ ਹਾਊਸ (ਬਲੂ ਹਾਊਸ) ਜੇਤੂ ਰਿਹਾ। ਸਕੂਲ ਚੇਅਰਮੈਨ ਸੁਖਜਿੰਦਰ ਸਿੰਘ ਅਤੇ ਸਕੂਲ ਪ੍ਰਿੰਸੀਪਲ ਮੈਡਮ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਅਤੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮੈਡਮ ਜੋਤੀ ਸ਼ਰਮਾ ਨੇ ਜੇਤੂ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ । ਉਨ੍ਹਾਂ ਨੇ ਬੱਚਿਆਂ ਦੀ ਜਿੱਤ ਦਾ ਸਿਹਰਾ ਬੱਚਿਆਂ ਦੀ ਅਣਥੱਕ ਮਿਹਨਤ ਅਤੇ ਉਨ੍ਹਾਂ ਦੇ ਕੋਚ ਮਨਪ੍ਰੀਤ ਸਿੰਘ, ਮਲਕੀਤ ਸਿੰਘ, ਰਣਜੀਤ ਸਿੰਘ, ਗੁਰਿੰਦਰ ਸਿੰਘ, ਮੈਡਮ ਪ੍ਰਭਜੋਤ ਕੌਰ , ਮੈਡਮ ਕਰਮਜੀਤ ਕੌਰ, ਮੈਡਮ ਸੁਖਪਾਲ ਕੌਰ ਦੀ ਯੋਗ ਅਗਵਾਈ ਨੂੰ ਦਿੱਤਾ। ਉਨ੍ਹਾਂ ਦੱਸਿਆ ਕਿ ਖੇਡਾਂ ਬੱਚਿਆਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ। ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਚੰਗਾ ਪ੍ਰਦਰਸ਼ਨ ਕਰਨਾ ਸਕੂਲ ਦਾ ਪ੍ਰਮੁੱਖ ਉਦੇਸ਼ ਹੈ।