ਦਾਜ ਲਈ ਤੰਗ ਪਰੇਸ਼ਾਨ ਕਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਦਾਜ ਲਈ ਤੰਗ ਪ੍ਰੇਸ਼ਾਨ ਕਰਨ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Publish Date: Thu, 18 Sep 2025 05:10 PM (IST)
Updated Date: Thu, 18 Sep 2025 05:11 PM (IST)

ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦਾਜ ਲਈ ਤੰਗ ਪਰੇਸ਼ਾਨ ਕਰਨ ਦੇ ਮਾਮਲੇ ’ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੈਂਟ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ’ਚ ਉਜਸਵੀ ਵਾਸੀ ਗੁਰੂ ਤੇਗ ਬਹਾਦੁਰ ਨਗਰ ਬਠਿੰਡਾ ਨੇ ਦੱਸਿਆ ਕਿ ਉਸਦਾ ਵਿਆਹ ਬਠਿੰਡਾ ਦੇ ਪਿੰਡ ਭੋਖੜਾ ਦੇ ਰਹਿਣ ਵਾਲੇ ਗੁਰਮੀਤ ਸਿੰਘ ਨਾਲ ਹੋਇਆ ਸੀ। ਉਸਦਾ ਪਤੀ ਉਸਦੇ ਪਰਿਵਾਰ ਤੋਂ 20 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਜਦੋਂ ਉਹ ਪੈਸੇ ਨਹੀਂ ਲਿਆ ਸਕੀ ਤਾਂ ਉਸਨੇ ਉਸਦੀ ਕੁੱਟਮਾਰ ਕੀਤੀ ਅਤੇ ਉਸਨੂੰ ਘਰੋਂ ਬਾਹਰ ਕੱਢ ਦਿੱਤਾ। ਪੀੜਤਾ ਦੀ ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਪਤੀ ਗੁਰਮੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਮਾਮਲੇ ਵਿਚ ਮਹਿਲਾ ਥਾਣਾ ਪੁਲਿਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਕਿਰਨਜੀਤ ਕੌਰ ਵਾਸੀ ਚੱਕ ਹੀਰਾ ਸਿੰਘ ਵਾਲਾ ਜ਼ਿਲ੍ਹਾ ਬਠਿੰਡਾ ਨੇ ਦੱਸਿਆ ਕਿ ਉਸਦਾ ਵਿਆਹ ਦੋਸ਼ੀ ਰਾਜਵਿੰਦਰ ਸਿੰਘ ਵਾਸੀ ਪਿੰਡ ਪੱਕਾ ਕਲਾਂ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਹੀ ਉਸਦੇ ਪਤੀ ਨੇ ਉਸਦੇ ਪਰਿਵਾਰ ਤੋਂ ਹੋਰ ਦਾਜ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਅਤੇ ਵਿਆਹ ਸਮੇਂ ਦਿੱਤੇ ਗਏ ਦਾਜ ਦੇ ਸਮਾਨ ਨੂੰ ਵੀ ਖੁਰਦ ਬੁਰਦ ਕਰ ਦਿੱਤਾ। ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਉਕਤ ਮੁਲਜਮ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।