ਸ੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸਰਕਲ ਪ੍ਰਧਾਨਾਂ ਵੱਲੋਂ ਵਿਚਾਰਾਂ
ਸ੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਸਰਕਲ ਪ੍ਰਧਾਨਾਂ ਦੀ ਹੋਈ ਮੀਟਿੰਗ
Publish Date: Thu, 18 Sep 2025 06:04 PM (IST)
Updated Date: Thu, 18 Sep 2025 06:05 PM (IST)

– ਪੰਜਾਬ ਦੇ ਹਾਲਾਤ ਹੋ ਗਏ ਨੇ ਬਦ ਤੋਂ ਬਦਤਰ: ਗੋਲਡੀ ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀਆਂ ਹਦਾਇਤਾਂ ’ਤੇ ਅੱਜ ਲੋਕ ਸਭਾ ਬਠਿੰਡਾ ਮੁੱਖ ਦਫ਼ਤਰ ਵਿਖੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ ਸੁਸ਼ੀਲ ਕੁਮਾਰ ਗੋਲਡੀ ਵੱਲੋਂ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਅੱਠ ਸਰਕਲ ਪ੍ਰਧਾਨਾ ਨਾਲ ਅਹਿਮ ਮੀਟਿੰਗ ਕੀਤੀ ਗਈ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ’ਤੇ ਮਜ਼ਬੂਤ ਬਣਾਉਣ ਪਾਰਟੀ ਦੀਆਂ ਗਤੀਵਿਧੀਆਂ ਪ੍ਰਤੀ ਆਮ ਲੋਕਾਂ ਨੂੰ ਜਾਣੂ ਕਰਵਾਉਣ ਦੇ ਨਾਲ ਨਾਲ ਹੜ੍ਹਾਂ ਨਾਲ ਪੰਜਾਬ ਦੇ ਹੋਏ ਨੁਕਸਾਨ ਦੇ ਪ੍ਰਭਾਵਿਤ ਪੀੜ੍ਹਤ ਪਰਿਵਾਰਾਂ ਦੀ ਮਦਦ ਲਈ ਸ੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦਿਸ਼ਾ ਅਗਵਾਈ ਵਿਚ ਸੇਵਾ ਨਿਭਾਉਣ ਪ੍ਰਤੀ ਡਿਊਟੀਆਂ ਲਾਈਆਂ ਗਈਆਂ। ਮੀਟਿੰਗ ਵਿਚ ਸਾਬਕਾ ਉਪ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਗੁਰਚਰਨ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜ਼ਿਲ੍ਹਾ ਪ੍ਰਧਾਨ ਸੁਸ਼ੀਲ ਕੁਮਾਰ ਗੋਲਡੀ ਨੇ ਦੱਸਿਆ ਕਿ ਅੱਜ ਸਮੁੱਚੇ ਸਰਕਲ ਪ੍ਰਧਾਨਾਂ ਨਾਲ ਮੀਟਿੰਗ ਕਰਕੇ ਜਿੱਥੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜਬੂਤ ਬਣਾਉਣ ਲਈ ਡਿਊਟੀਆਂ ਲਾਈਆਂ ਗਈਆਂ ਹਨ, ਉਥੇ ਹੀ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਲੋਕਾਂ ਲਈ ਉਲੀਕੀਆਂ ਜਾ ਰਹੀਆਂ ਸਕੀਮਾਂ ਅਤੇ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਪੀੜ੍ਹਤ ਪਰਿਵਾਰਾਂ ਲਈ ਕੀਤੀ ਜਾ ਰਹੀ ਮਦਦ ਪ੍ਰਤੀ ਵੀ ਡਿਊਟੀਆਂ ਲਾਈਆਂ ਗਈਆਂ ਹਨ। ਗੋਲਡੀ ਨੇ ਕਿਹਾ ਕਿ ਅੱਜ ਪੰਜਾਬ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ ਪਰ ਹੈਰਾਨਗੀ ਦੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕਿਤੇ ਵੀ ਪੀੜ੍ਹਤ ਪਰਿਵਾਰਾਂ ਨਾਲ ਖੜਦੇ ਹੋਏ ਨਜ਼ਰ ਨਹੀਂ ਆ ਰਹੇ ਅਤੇ ਨਾ ਹੀ ਕੇਂਦਰ ਸਰਕਾਰ ਨੇ ਪੰਜਾਬ ਦੇ ਪੀੜ੍ਹਤ ਪਰਿਵਾਰਾਂ ਨੂੰ ਕੋਈ ਰਾਹਤ ਦੇਣ ਦਾ ਫੈਸਲਾ ਕੀਤਾ। ਜਿਸ ਕਰਕੇ ਸ੍ਰੋਮਣੀ ਅਕਾਲੀ ਦਲ ਆਪਣੀ ਖੇਤਰੀ ਪਾਰਟੀ ਪੰਜਾਬ ਦੇ ਮਾੜੇ ਹਾਲਾਤ ਵਿਚ ਪੀੜ੍ਹਤ ਪਰਿਵਾਰਾਂ ਨਾਲ ਚਟਾਂਨ ਵਾਂਗ ਖੜੀ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਸਮੇਤ ਜ਼ਿਲ੍ਹਾ ਬਠਿੰਡਾ ਸ਼ਹਿਰੀ ਦੇ ਵੱਖ–ਵੱਖ ਹਲਕਿਆਂ ਵਿੱਚੋਂ ਪੀੜ੍ਹਤ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਪਹੁੰਚਾਈ ਜਾ ਰਹੀ ਹੈ। ਇਸ ਮੌਕੇ ਕਮਲਦੀਪ ਸਿੰਘ ਯੂਥ ਪ੍ਰਧਾਨ ਜ਼ਿਲ੍ਹਾ ਬਠਿੰਡਾ, ਸਰਕਲ ਪ੍ਰਧਾਨ ਜਗਸੀਰ ਸਿੰਘ ਬੱਲੂਆਣਾ, ਨਿਰਮਲ ਸਿੰਘ ਕੋਟਸ਼ਮੀਰ, ਮੈਂਬਰ ਸਿੰਘ ਸੰਗਤ, ਫ਼ਤਹਿ ਸਿੰਘ ਪਥਰਾਲਾ, ਮੇਜਰ ਸਿੰਘ ਸਦਰ, ਖੇਤਾਂ ਸਿੰਘ ਨੰਦਗੜ੍ਹ, ਬਲਜਿੰਦਰ ਸਿੰਘ ਕੋਟਫਤਾ, ਸੁਖਦੀਪ ਸਿੰਘ ਦੀਪਾ ਘੁੱਦਾ ਆਦਿ ਵਿਸ਼ੇਸ਼ ਤੌਰ ’ਤੇ ਮੋਜੂਦ ਸਨ।