ਸੰਤ ਮਹੇਸ਼ ਮੁਨੀ ਗਰਲਜ਼ ਕਾਲਜ ’ਚ ਬਾਲ ਦਿਵਸ ਮਨਾਇਆ
ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ਵਿਚ ਬਾਲ ਦਿਵਸ ਮਨਾਇਆ
Publish Date: Sat, 15 Nov 2025 04:58 PM (IST)
Updated Date: Sat, 15 Nov 2025 04:59 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸੰਤ ਮਹੇਸ਼ ਮੁਨੀ ਜੀ ਗਰਲਜ਼ ਕਾਲਜ ਵਿਚ ਪੰਡਤ ਜਵਾਹਰ ਲਾਲ ਨਹਿਰੂ ਦੀ ਜੈਅੰਤੀ ਬੜੇ ਸਤਿਕਾਰ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ, ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ। ਇਸ ਮੌਕੇ ਸੰਤ ਮਹੇਸ਼ ਮੁਨੀ ਗਰਲਜ਼ ਕਾਲਜ ਦੇ ਕੰਟਰੋਲਰ ਇੰਦਰਪਾਲ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪੰਡਤ ਜਵਾਹਰ ਲਾਲ ਨਹਿਰੂ ਨੇ ਇੱਕ ਮਜ਼ਬੂਤ ਸਿੱਖਿਆ ਅਤੇ ਪ੍ਰਗਤੀਸ਼ੀਲ ਭਾਰਤ ਬਣਾਉਣ ਦਾ ਸੁਪਨਾ ਸਿਰਜਿਆ ਸੀ, ਉਹ ਬੱਚਿਆਂ ਨੂੰ ਦੇਸ਼ ਦਾ ਭਵਿੱਖ ਮੰਨਦੇ ਸਨ। ਉਨ੍ਹਾਂ ਦੇ ਆਦਰਸ਼ ਸਾਨੂੰ ਸਿਖਾਉਂਦੇ ਹਨ ਕਿ ਸਿੱਖਿਅਤ, ਅਨੁਸ਼ਾਸਨ ਅਤੇ ਮਿਹਨਤ ਨਾਲ ਪ੍ਰਗਤੀਸ਼ੀਲ ਭਾਰਤ ਦੀ ਨੀਂਹ ਰੱਖੀ ਜਾ ਸਕਦੀ ਹੈ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪੰਡਤ ਜਵਾਹਰ ਲਾਲ ਨਹਿਰੂ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਅਤੇ ਵਧੀਆ ਭਵਿੱਖ ਬਣਾਉਣ ਲਈ ਕਿਹਾ। ਇਸ ਮੌਕੇ ਇੰਦਰਪਾਲ ਕੌਰ ਨੇ ਸਾਰੇ ਅਧਿਆਪਕਾਂ ਨੂੰ ਬੱਚਿਆਂ ਦਾ ਚੰਗਾ ਭਵਿੱਖ ਅਤੇ ਚੰਗੇ ਇਨਸਾਨ ਬਣਾਉਣ ਲਈ ਵਾਅਦਾ ਲਿਆ। ਇਸ ਮੌਕੇ ਜਗਜੀਤ ਕੌਰ, ਮਨਦੀਪ ਕੌਰ, ਨਵਦੀਪ ਕੌਰ, ਗੁਰਪ੍ਰੀਤ ਕੌਰ, ਛਿੰਦਰ ਕੌਰ, ਅਮਨਦੀਪ ਕੌਰ, ਬਲਜੀਤ ਕੌਰ, ਰਮਨਦੀਪ ਸ਼ਰਮਾ, ਮਨਸਿਮਰਤ ਕੌਰ, ਸੋਨੀਆ, ਗੁਰਜੀਤ ਕੌਰ, ਮਨਦੀਪ ਬਰਾੜ, ਕਰਮਜੀਤ ਕੌਰ, ਸੁਖਪ੍ਰੀਤ ਕੌਰ, ਦਵਿੰਦਰ ਕੌਰ ਆਦਿ ਮੌਜੂਦ ਸਨ।