ਵਿਦਿਆਰਥੀਆਂ ਨੇ ਨਸ਼ਾ ਮੁਕਤੀ ਲਈ ਜਾਗਰੂਕਤਾ ਰੈਲੀ ਕੱਢੀ
ਵਿਦਿਆਰਥੀਆਂ ਨੇ ਨਸ਼ਾ ਮੁਕਤੀ ਲਈ ਜਾਗਰੂਕਤਾ ਰੈਲੀ ਕੱਢੀ
Publish Date: Sat, 15 Nov 2025 05:00 PM (IST)
Updated Date: Sat, 15 Nov 2025 05:08 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਵੱਲੋਂ ਏਪੀ ਇੰਟਰਨੈਸ਼ਨਲ ਸਕੂਲ ਬਠਿੰਡਾ ਦੇ ਸਹਿਯੋਗ ਨਾਲ ਪਿੰਡ ਗਿੱਲਪੱਤੀ ਵਿਚ ਨਸ਼ੇ ਦੀ ਲਤ ਖ਼ਿਲਾਫ਼ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿਚ ਏਪੀ ਇੰਟਰਨੈਸ਼ਨਲ ਸਕੂਲ ਦੇ ਸਟਾਫ, ਵਿਦਿਆਰਥੀਆਂ ਅਤੇ ਪੈਰਾ ਲੀਗਲ ਵਲੰਟੀਅਰਜ਼ ਰਾਧੇ ਸਿਆਮ ਬਾਂਸਲ, ਰਾਕੇਸ ਨਰੂਲਾ, ਸੰਜੀਵ ਕੁਮਾਰ ਅਤੇ ਪਰਮਜੀਤ ਕੌਰ ਨੇ ਸਹਿਯੋਗ ਦਿੱਤਾ। ਇਸ ਮੌਕੇ ਵਿਦਿਆਰਥੀਆਂ ਨੇ ਨਸ਼ੇ ਦੇ ਸਾਈਡ ਇਫੈਕਟਸ ਅਤੇ ਨਸ਼ੇ ਕਾਰਨ ਪਰਿਵਾਰ ਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਨਾਟਕ ਪੇਸ਼ ਕੀਤਾ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਪਿੰਡ ਗਿੱਲਪੱਤੀ ਵਿਚ ਨਸ਼ਾ ਮੁਕਤੀ ਦੇ ਨਾਅਰੇ ਲਗਾਉਂਦੇ ਹੋਏ ਰੈਲੀ ਕੱਢੀ। ਜਿਸ ਵਿਚ ਪਿੰਡ ਵਾਸੀਆਂ ਨੇ ਵੀ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਪਿੰਡ ਵਾਸੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਜਾਗਰੂਕਤਾ ਪ੍ਰੋਗਰਾਮ ਵਿਚ ਸਕੂਲ ਪ੍ਰਿੰਸੀਪਲ ਰਾਜੀਵ ਕੁਮਾਰ, ਸਕੂਲ ਅਧਿਆਪਕ, ਵਿਦਿਆਰਥੀ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਮੌਜੂਦ ਸਨ।