ਵਿਦਿਆਰਥੀਆਂ ਦੇ ਦੰਦਾਂ ਦੀ ਕੀਤੀ ਜਾਂਚ
ਸਿਲਵਰ ਓਕਸ ਸਕੂਲ ਵਿਖੇ ਦੰਦਾਂ ਦਾ ਚੈੱਕਅਪ ਕੈਂਪ ਲਗਾਇਆ
Publish Date: Wed, 19 Nov 2025 09:15 PM (IST)
Updated Date: Thu, 20 Nov 2025 04:10 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਿਲਵਰ ਓਕਸ ਸਕੂਲ ਬੀਬੀਵਾਲਾ ਰੋਡ ਬਠਿੰਡਾ ਦੇ ਜੂਨੀਅਰ ਵਿੰਗ ਦੇ ਵਿਦਿਆਰਥੀਆਂ ਲਈ ਆਦੇਸ਼ ਹਸਪਤਾਲ ਦੇ ਡਾ. ਆਲੋਕ ਮਿਸ਼ਰਾ ਤੇ ਡਾ. ਹਰਸ਼ ਦੀ ਨਿਗਰਾਨੀ ਹੇਠ ਦੰਦਾਂ ਦਾ ਚੈਕਅੱਪ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬੱਚਿਆਂ ਨੂੰ ਦੰਦਾਂ ਦੀ ਸਫ਼ਾਈ ਅਤੇ ਸਿਹਤ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ। ਇਸ ਮੌਕੇ ਡਾਕਟਰਾਂ ਨੇ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਦੰਦ ਸਾਫ਼ ਰੱਖਣ ਦੀਆਂ ਤਰਕਬੰਦੀਆਂ ਜਿਵੇਂ ਕਿ ਦਿਨ ਵਿਚ ਦੋ ਵਾਰ ਬੁਰਸ਼ ਕਰਨਾ ਅਤੇ ਸਹੀ ਖੁਰਾਕ ਬਾਰੇ ਵੀ ਸਮਝਾਇਆ। ਇਸ ਪਹਿਲ ਦਾ ਮੁੱਖ ਉਦੇਸ਼ ਬੱਚਿਆਂ ਵਿਚ ਛੋਟੀ ਉਮਰ ਤੋਂ ਹੀ ਦੰਦਾਂ ਦੀ ਸੰਭਾਲ ਦੇ ਮਹੱਤਵ ਬਾਰੇ ਸੂਝ ਜਾਗਰੂਕਤਾ ਪੈਦਾ ਕਰਨਾ ਸੀ। ਸਕੂਲ ਦੇ ਡਾਇਰੈਕਟਰ ਮਾਲਵਿੰਦਰ ਕੌਰ ਸਿੱਧੂ ਨੇ ਆਦੇਸ਼ ਹਸਪਤਾਲ ਦੀ ਟੀਮ ਦਾ ਧੰਨਵਾਦ ਕੀਤਾ।