ਖਾਲਸਾ ਕਾਲਜ ’ਚ ਵਿਸ਼ੇਸ਼ ਲੈਕਚਰ ਕਰਵਾਇਆ
ਖਾਲਸਾ ਕਾਲਜ ’ਚ ਵਿਸ਼ੇਸ਼ ਲੈਕਚਰ ਕਰਵਾਇਆ
Publish Date: Sat, 22 Nov 2025 05:19 PM (IST)
Updated Date: Sat, 22 Nov 2025 05:22 PM (IST)

ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ ਕਾਲਜ ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਭਗਤਾ ਭਾਈਕਾ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਮਸਨੂਈ ਬੁੱਧੀ ਅਤੇ ਪੰਜਾਬੀ ਸਾਹਿਤ ਅੰਤਰ ਸਬੰਧੀ ਆਰਟੀਫਿਸ਼ੀਅਲ ਇੰਟੈਲੀਜੈਂਸ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਤਕਨਾਲੋਜੀ ਦੇ ਵੱਧਦੇ ਪ੍ਰਭਾਵ, ਇਸ ਦੇ ਲਾਭ, ਚੁਣੌਤੀਆਂ ਅਤੇ ਭਵਿੱਖੀ ਸੰਭਾਵਨਾਵਾਂ ਨਾਲ ਜਾਗਰੂਕ ਕਰਨਾ ਸੀ। ਇਸ ਲੈਕਚਰ ਦੇ ਵਕਤਾ ਪ੍ਰੋ. ਵੀਰਪਾਲ ਕੌਰ ਵਿਭਾਗ ਕੰਪਿਊਟਰ ਸਾਇੰਸ ਨੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੀ ਪਰਿਭਾਸ਼ਾ, ਇਸ ਦੇ ਕਾਰਜ-ਖੇਤਰ ਜਿਵੇਂ ਕਿ ਸਿੱਖਿਆ, ਸਿਹਤ, ਉਦਯੋਗ, ਮੀਡੀਆ ਅਤੇ ਖੋਜ ਦੇ ਖੇਤਰ ਵਿੱਚ ਇਸ ਦੀ ਭੂਮਿਕਾ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਨੇ ਮਨੁੱਖੀ ਜੀਵਨ ਵਿੱਚ ਏਆਈ ਦੇ ਸਹਿਜੀਕਰਣ ਅਤੇ ਭਵਿੱਖ ਵਿੱਚ ਨਵੀਆਂ ਤਕਨਾਲੋਜੀਆਂ ਦੇ ਉਭਾਰ ਬਾਰੇ ਵਿਦਿਆਰਥੀਆਂ ਨੂੰ ਰੋਚਕ ਜਾਣਕਾਰੀਆਂ ਵੀ ਪ੍ਰਦਾਨ ਕੀਤੀਆਂ। ਇਸ ਮੌਕੇ ਡਾ. ਹਰਮਨਦੀਪ ਕੌਰ ਵਿਭਾਗ ਪੰਜਾਬੀ ਮੁਖੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਸ਼ਨ ਵਿਦਿਆਰਥੀਆਂ ਦੇ ਗਿਆਨ ਦੀ ਵਿਸ਼ਾਲਤਾ ਨੂੰ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਨਵੀਆਂ ਰੁਝਾਨਾਂ ਨਾਲ ਜੋੜਦੇ ਹਨ। ਕਾਲਜ ਪ੍ਰਿੰਸੀਪਲ ਡਾਕਟਰ ਸਤਿੰਦਰ ਕੌਰ ਮਾਨ ਅਤੇ ਪੰਜਾਬੀ ਵਿਭਾਗ ਵੱਲੋਂ ਪ੍ਰੋਫੈਸਰ ਵੀਰਪਾਲ ਕੌਰ ਨੂੰ ਪੁਸਤਕ ਦੇ ਕੇ ਸਨਮਾਨਿਤ ਕੀਤਾ ਗਿਆ। ਮੰਚ ਸੰਚਾਲਨ ਦੀ ਭੂਮਿਕਾ ਪ੍ਰੋ. ਅੰਮ੍ਰਿਤਪਾਲ ਸਿੰਘ ਵੱਲੋਂ ਬਾਖ਼ੂਬੀ ਨਿਭਾਈ ਗਈ। ਲੈਕਚਰ ਵਿੱਚ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਸਮੇਤ ਬੀਏ ਭਾਗ ਪਹਿਲਾ, ਬੀਏ ਭਾਗ ਦੂਜਾ, ਬਾਰ੍ਹਵੀਂ ਅਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾ. ਸਿਮਰਜੀਤ ਕੌਰ, ਲੈਕਚਰਾਰ ਰਮਨਦੀਪ ਕੌਰ, ਪ੍ਰੋਫੈਸਰ ਜਸਬੀਰ ਕੌਰ, ਪ੍ਰੋਫੈਸਰ ਰੀਮਾ ਰਾਣੀ, ਪ੍ਰੋਫੈਸਰ ਗੁਰਪ੍ਰੀਤ ਕੌਰ, ਪ੍ਰੋਫੈਸਰ ਅਰਸ਼ਦੀਪ ਸਿੰਘ ਆਦਿ ਹਾਜ਼ਰ ਸਨ।