ਵਿਦਿਆਰਥੀਆਂ ਨੇ ਲਾਇਆ ਇਕ ਦਿਨਾ ਟੂਰ
ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਇਕ ਰੋਜ਼ਾ ਟੂਰ ਲਾਇਆ
Publish Date: Mon, 01 Dec 2025 08:54 PM (IST)
Updated Date: Tue, 02 Dec 2025 04:12 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਸਰਕਾਰੀ ਹਾਈ ਸਕੂਲ ਪੂਹਲੀ ਦੇ ਛੇਵੀ ਤੇ ਸੱਤਵੀ ਦੇ ਵਿਦਿਆਰਥੀਆਂ ਨੇ ਗਗਨਦੀਪ ਕੌਰ ਹੈਡਮਿਸਟ੍ਰੈਸ ਅਤੇ ਕਿਰਨਜੀਤ ਕੌਰ ਚੇਅਰਮੈਨ ਐਸਐਮਸੀ ਦੀ ਯੋਗ ਅਗਵਾਈ ਹੇਠ ਇਕ ਰੋਜ਼ਾ ਟੂਰ ਸ੍ਰੀ ਮੁਕਤਸਰ ਸਾਹਿਬ ਵਿਖੇ ਲਗਾਇਆ। ਟੂਰ ਦੌਰਾਨ ਵਿਦਿਆਰਥੀਆਂ ਨੂੰ ਗੁਰਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ, ਗੁਰਦੁਆਰਾ ਸ੍ਰੀ ਤੰਬੂ ਸਾਹਿਬ, ਗੁਰਦੁਆਰਾ ਸ੍ਰੀ ਸ਼ਹੀਦ ਗੰਜ ਸਾਹਿਬ ਅਤੇ ਮੁਕਤ ਏ ਮੀਨਾਰ ਦੇ ਦਰਸ਼ਨ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੁਰੂ ਘਰ ਦੇ ਇਤਿਹਾਸ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਵਿਦਿਆਰਥੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਧਰਤੀ ’ਤੇ ਹੋਈ ਖਿਦਰਾਣੇ ਦੀ ਜੰਗ ਬਾਰੇ ਅਤੇ 40 ਮੁਕਤਿਆਂ ਦੀ ਸ਼ਹੀਦੀ ਬਾਰੇ ਵੀ ਵਿਸਥਾਰ ਨਾਲ ਦੱਸਿਆ ਗਿਆ। ਇਸ ਮੌਕੇ ਮਨਦੀਪ ਸਿੰਘ, ਅਮਨਦੀਪ ਕੌਰ ਬਰਾੜ ਅਤੇ ਕਮਲਜੀਤ ਆਦਿ ਮੌਜੂਦ ਸਨ।