ਵਿਸ਼ਵਾਸ ਸਕੂਲ ਵਿਚ ਤਿੰਨ ਰੋਜ਼ਾ ਖੇਡ ਸਮਾਰੋਹ ਸੰਪੰਨ
ਵਿਸ਼ਵਾਸ ਸਕੂਲ ਵਿਚ ਤਿੰਨ ਰੋਜ਼ਾ ਖੇਡ ਸਮਾਰੋਹ ਸੰਪੰਨ
Publish Date: Mon, 01 Dec 2025 08:55 PM (IST)
Updated Date: Tue, 02 Dec 2025 04:14 AM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਵਿਸ਼ਵਾਸ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵੱਲੋਂ ਕਰਵਾਏ ਖੇਡ ਮੁਕਾਬਲੇ ਦਾ ਸਮਾਪਤੀ ਸਮਾਰੋਹ ਅੱਜ ਸਕੂਲ ਦੇ ਵਿਹੜੇ ਵਿਚ ਹੋਇਆ। ਇਸ ਮੌਕੇ ਮੁੱਖ ਮਹਿਮਾਨ ਸਤਪਾਲ ਗੋਇਲ ਨੇ ਜੇਤੂਆਂ ਨੂੰ ਇਨਾਮ ਵੰਡੇ। ਪ੍ਰੋਗਰਾਮ ਦੌਰਾਨ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਆਪਣੇ ਸੰਬੋਧਨ ਵਿਚ ਮੁੱਖ ਮਹਿਮਾਨ ਸਤਪਾਲ ਗੋਇਲ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਮੀਨਾ ਜਸਵਾਲ ਨੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ । ਉਨ੍ਹਾਂ ਖੇਡਾਂ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਪ੍ਰੇਰਿਤ ਅਤੇ ਉਤਸ਼ਾਹਿਤ ਕੀਤਾ।