ਵਿਦੇਸ਼ ਭੇਜਣ ਦੇ ਨਾਂ ’ਤੇ 22.33 ਲੱਖ ਦੀ ਠੱਗੀ
ਵਿਦੇਸ਼ ਭੇਜਣ ਦੇ ਨਾਂ ’ਤੇ 22.33 ਲੱਖ ਦੀ ਠੱਗੀ
Publish Date: Sat, 06 Dec 2025 04:20 PM (IST)
Updated Date: Sat, 06 Dec 2025 04:21 PM (IST)
ਸੀਨੀਅਰ ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਪੁਲਿਸ ਨੇ ਤਲਵੰਡੀ ਸਾਬੋ ਦੇ ਇਕ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਕੋਲ ਦਰਜ ਕਰਵਾਏ ਬਿਆਨਾਂ ਵਿਚ ਧਨੰਤਰ ਸਿੰਘ ਵਾਸੀ ਭਾਗੀਵਾਂਦਰ ਨੇ ਦੱਸਿਆ ਕਿ ਉਸਦਾ ਪੁੱਤਰ ਜਸਪ੍ਰੀਤ ਸਿੰਘ ਵਿਦੇਸ਼ ਜਾਣਾ ਚਾਹੁੰਦਾ ਸੀ, ਜਿਸ ਲਈ ਉਸਨੇ ਵਿਦੇਸ਼ ਭੇਜਣ ਦਾ ਕੰਮ ਕਰਨ ਵਾਲੇ ਜਗਦੀਪ ਸਿੰਘ ਵਾਸੀ ਤਲਵੰਡੀ ਸਾਬੋ ਨਾਲ ਸੰਪਰਕ ਕੀਤਾ। ਪੀੜਤ ਨੇ ਦੱਸਿਆ ਕਿ ਮੁਲਜ਼ਮ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਭੇਜਣ ਦੇ ਨਾਂ ਤੇ 22.33 ਲੱਖ ਰੁਪਏ ਲੈ ਲਏ, ਪਰ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ। ਪੀੜਤ ਨੇ ਦੱਸਿਆ ਕਿ ਉਸ ਨੇ ਕਈ ਵਾਰ ਜਗਦੀਪ ਸਿੰਘ ਤੋਂ ਆਪਣੇ ਪੈਸਿਆਂ ਦੀ ਮੰਗ ਕੀਤੀ, ਪਰ ਉਸਨੇ ਪੈਸੇ ਮੋੜਨ ਤੋਂ ਇਨਕਾਰ ਕਰ ਦਿੱਤਾ। ਈਓ ਵਿੰਗ ਦੇ ਇੰਚਾਰਜ ਵੱਲੋਂ ਕੀਤੀ ਗਈ ਪੜਤਾਲ ਤੋਂ ਬਾਅਦ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਜਗਦੀਪ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਹੈ, ਪਰ ਅਜੇ ਤਕ ਉਸਦੀ ਗ੍ਰਿਫਤਾਰੀ ਨਹੀਂ ਹੋਈ।