ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ
Publish Date: Wed, 17 Dec 2025 03:51 PM (IST)
Updated Date: Wed, 17 Dec 2025 03:51 PM (IST)

ਹਰਪ੍ਰੀਤ ਮਦੇਸ਼ਾ, ਪੰਜਾਬੀ ਜਾਗਰਣ ਨਥਾਣਾ ਅੱਜ ਟੌਪ ਰੈਂਕਰ ਇੰਟਰਨੈਸ਼ਨਲ ਸਕੂਲ ਨਥਾਣਾ ਵਿਖੇ ਵਿਦਿਆਰਥੀਆਂ ਨੂੰ ਗੁੱਡ ਟਚ ਅਤੇ ਬੈੱਡ ਟਚ ਬਾਰੇ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਥਾਣਾ ਨਥਾਣਾ ਦੇ ਇੰਚਾਰਜ ਅਮਰਿੰਦਰ ਸਿੰਘ ਅਤੇ ਮੁੱਖ ਮੁਨਸ਼ੀ ਸੁਖਰਾਜ ਸਿੰਘ ਦੀ ਅਗਵਾਈ ਹੇਠ ਸਾਂਝ ਕੇਂਦਰ ਨਥਾਣਾ ਦੀਆਂ ਮਹਿਲਾ ਪੁਲਿਸ ਕਰਮਚਾਰੀਆਂ ਸਰਬਜੀਤ ਕੌਰ, ਖੁਸ਼ਵਿੰਦਰ ਕੌਰ ਅਤੇ ਸੁਖਵਿੰਦਰ ਕੌਰ ਨੇ ਬੱਚਿਆਂ ਨੂੰ ਇਸ ਵਿਸ਼ੇ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਮਹਿਲਾ ਪੁਲਿਸ ਕਰਮਚਾਰੀਆਂ ਨੇ ਬੱਚਿਆਂ ਨੂੰ ਸਮਝਾਇਆ ਕਿ ਜੇਕਰ ਕਦੇ ਵੀ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇ ਤਾਂ ਉਹ ਤੁਰੰਤ ਆਪਣੇ ਮਾਤਾ-ਪਿਤਾ ਜਾਂ ਅਧਿਆਪਕਾਂ ਨੂੰ ਇਸ ਬਾਰੇ ਦੱਸਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸਥਿਤੀਆਂ ਵਿਚ ਚੁੱਪ ਰਹਿਣ ਜਾਂ ਬਰਦਾਸ਼ਤ ਕਰਨ ਦੀ ਬਜਾਏ ਵਿਰੋਧ ਕਰਨਾ ਚਾਹੀਦਾ ਹੈ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨਾ ਚਾਹੀਦਾ ਹੈ। ਸੈਮੀਨਾਰ ਦੌਰਾਨ ਬੱਚਿਆਂ ਨੂੰ ਸੌਖੀ ਭਾਸ਼ਾ ਵਿਚ ਸੁਰੱਖਿਅਤ ਅਤੇ ਅਸੁਰੱਖਿਅਤ ਸਪਰਸ਼ ਦੇ ਫਰਕ ਬਾਰੇ ਸਮਝਾਇਆ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਬਰਾਡ਼ ਨੇ ਵੀ ਬੱਚਿਆਂ ਨੂੰ ਅਜਿਹੀਆਂ ਸਮੱਸਿਆਵਾਂ ਪ੍ਰਤੀ ਸਾਵਧਾਨ ਰਹਿਣ ਦੀ ਸਲਾਹ ਦਿੱਤੀ। ਉੱਥੇ ਹੀ ਸਕੂਲ ਦੇ ਚੇਅਰਮੈਨ ਪਰਮਿੰਦਰ ਸ਼ਰਮਾ ਨੇ ਨਥਾਣਾ ਪੁਲਿਸ ਅਧਿਕਾਰੀਆਂ ਦਾ ਇਸ ਜਾਗਰੂਕਤਾ ਸੈਮੀਨਾਰ ਦੇ ਪ੍ਰਬੰਧਾਂ ਲਈ ਧੰਨਵਾਦ ਕੀਤਾ।