ਡੀਸੀ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਮੁਬਾਰਕਾਂ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਮੁਬਾਰਕਾਂ
Publish Date: Thu, 01 Jan 2026 04:28 PM (IST)
Updated Date: Thu, 01 Jan 2026 04:32 PM (IST)
- ਹਰ ਇੱਕ ਦੇ ਜੀਵਨ ’ਚ ਖੁਸ਼ਹਾਲੀ, ਤੰਦਰੁਸਤੀ ਤੇ ਸਫਲਤਾ ਦੀ ਕੀਤੀ ਕਾਮਨਾ ਵੀਰਪਾਲ ਭਗਤਾ, ਪੰਜਾਬੀ ਜਾਗਰਣ, ਬਠਿੰਡਾ : ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਜ਼ਿਲ੍ਹੇ ਦੇ ਸਮੂਹ ਵਾਸੀਆਂ ਨੂੰ ਨਵੇਂ ਸਾਲ 2026 ਦੀਆਂ ਦਿਲੋਂ ਵਧਾਈਆਂ ’ਤੇ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵਾਂ ਸਾਲ ਹਰ ਇੱਕ ਦੇ ਜੀਵਨ ਵਿਚ ਖੁਸ਼ਹਾਲੀ, ਤੰਦਰੁਸਤੀ ਅਤੇ ਸਫਲਤਾ ਲੈ ਕੇ ਆਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਲ 2026 ਨੂੰ ਸਮਾਜਿਕ-ਭਾਈਚਾਰਕ ਸਾਂਝ ਅਤੇ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਦੇ ਸਾਲ ਵਜੋਂ ਮਨਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁੜ ਵਧਾਈਆਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੇਗਾ ਤੇ ਸਾਰਿਆਂ ਦੇ ਸਹਿਯੋਗ ਨਾਲ ਹੀ ਜ਼ਿਲ੍ਹੇ ਨੂੰ ਤਰੱਕੀ ਦੇ ਨਵੇਂ ਮੁਕਾਮਾਂ ਤਕ ਲਿਆਂਦਾ ਜਾਵੇਗਾ।