ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਿੰਡਾਂ ’ਚ ਮੋਟਰਸਾਈਕਲ ਮਾਰਚ ਕੱਢਿਆ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੱਢਿਆ
Publish Date: Thu, 01 Jan 2026 04:30 PM (IST)
Updated Date: Thu, 01 Jan 2026 04:32 PM (IST)

ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਬਲਾਕ ਸੰਗਤ ਦੀਆਂ ਭਰਾਤਰੀ, ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਕੇਂਦਰ ਸਰਕਾਰ ਵਿਰੁੱਧ ਪਿੰਡਾਂ ਅੰਦਰ ਮੋਟਰਸਾਈਕਲ ਮਾਰਚ ਕੱਢਿਆ ਗਿਆ। ਮੋਟਰਸਾਈਕਲ ਮਾਰਚ ਪਿੰਡ ਸੰਗਤ ਕਲਾਂ ਦੇ ਗੁਰਦੁਆਰਾ ਭਾਈਆਣਾ ਸਾਹਿਬ ਤੋਂ ਸ਼ੁਰੂ ਹੋ ਕੇ ਵੱਖ-ਵੱਖ ਪਿੰਡਾਂ ਵਿੱਚੋਂ ਦੀ ਹੁੰਦਾ ਹੋਇਆ ਪਿੰਡ ਪਥਰਾਲਾ ਵਿਖੇ ਸਮਾਪਤ ਹੋਇਆ। ਇਸ ਮੌਕੇ ਬੀਕੇਯੂ ਉਗਰਾਹਾਂ ਦੇ ਆਗੂ ਧਰਮਪਾਲ ਸਿੰਘ ਜੰਡੀਆਂ, ਜਸਕਰਨ ਸਿੰਘ ਗੋਰਾ, ਦਰਸ਼ਨ ਸਿੰਘ ਫੁੱਲੋ ਮਿੱਠੀ, ਹਰਵਿੰਦਰ ਸਿੰਘ ਕੋਟਲੀ,ਮਿੱਠੂ ਸਿੰਘ ਘੁੱਦਾ ਆਦਿ ਆਗੂਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹਿੱਤ ਪੂਰਨ ਲਈ ਹਰ ਰੋਜ਼ ਨਵੇਂ ਬਿੱਲ ਪਾਸ ਕਰਕੇ ਲੋਕਾਂ ਦਾ ਗਲਾ ਦਬਾਇਆ ਜਾ ਰਿਹਾ ਹੈ, ਜਿਵੇਂ ਕਿ ਬਿਜਲੀ ਸੋਧ ਬਿੱਲ 2025, ਸੀਡ ਐਕਟ ਬਿੱਲ 2025, ਮਨਰੇਗਾ ਕਾਨੂੰਨ ਵਿੱਚ ਕੀਤੀਆਂ ਤਬਦੀਲੀਆਂ, ਸਰਕਾਰੀ ਅਦਾਰਿਆਂ ਵਿੱਚ ਨਿੱਜੀਕਰਨ ਆਦਿ ਵਰਗੇ ਬਿਲ ਪਾਸ ਕਰਕੇ ਵੱਡੇ ਘਰਾਣਿਆਂ ਨੂੰ ਸਿੱਧਾ ਫਾਇਦਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀਆਂ ਅਜਿਹੀਆਂ ਚਾਲਾਂ ਨੂੰ ਉਜਾਗਰ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕਾਂ ਨੂੰ ਪਿੰਡਾਂ ਵਿਚ ਜਾ ਕੇ ਜਾਗਰੂਕ ਕੀਤਾ ਅਤੇ 16 ਜਨਵਰੀ ਨੂੰ ਬਠਿੰਡਾ ਦੇ ਡੀਸੀ ਦਫਤਰ ਅੱਗੇ ਕੀਤੇ ਜਾ ਰਹੇ ਵਿਸ਼ਾਲ ਰੋਸ਼ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਗਈ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਦਰਸ਼ਨ ਸਿੰਘ ਫੁੱਲੋ ਮਿੱਠੀ , ਨਛੱਤਰ ਸਿੰਘ , ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਮਪਾਲ ਸਿੰਘ ਜੰਡੀਆਂ, ਜਸਮੇਲ ਸਿੰਘ ਕਾਕਾ, ਜਸਕਰਨ ਸਿੰਘ ਗੋਰਾ ਕੋਟਗੁਰੂ, ਪੰਜਾਬ ਖੇਤ ਮਜ਼ਦੂਰ ਸਭਾ ਦੇ ਮਿੱਠੂ ਸਿੰਘ ਘੁੱਦਾ, ਦਰਸ਼ਨ ਸਿੰਘ ਬਾਜਕ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਵਿੰਦਰ ਸਿੰਘ ਗਾਗੀ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ, ਆਊਟ ਸੋਰਸ ਟੈਕਨੀਕਲ ਸਰਵਿਸ ਯੂਨੀਅਨ ਦੇ ਹਰਦੀਪ ਸਿੰਘ, ਪੰਜਾਬ ਸਟੂਡੈਂਟ ਯੂਨੀਅਨ ਸ਼ਹੀਦ ਰੰਧਾਵਾ ਦੇ ਗੁਰਵਿੰਦਰ ਸਿੰਘ, ਨਵਜੋਤ ਸਿੰਘ, ਦਿਨੇਸ਼ ਕੁਮਾਰ, ਮੈਡੀਕਲ ਪ੍ਰੈਕਟੀਸ਼ਨਰ ਜਥੇਬੰਦੀ ਦੇ ਆਗੂ ਡਾ. ਗੁਰਦੀਪ ਸਿੰਘ ਘੁੱਦਾ, ਡੀਟੀਐੱਫ ਦੇ ਅਮਨਦੀਪ ਸਿੰਘ ਮਾਨ ਵਾਲਾ ਆਦਿ ਹਾਜ਼ਰ ਸਨ।