ਹੈਰੋਇਨ ਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 3 ਨਾਮਜ਼ਦ
ਹੈਰੋਇਨ ਅਤੇ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ 3 ਨਾਮਜ਼ਦ
Publish Date: Thu, 01 Jan 2026 05:17 PM (IST)
Updated Date: Thu, 01 Jan 2026 05:20 PM (IST)
ਸੀਨੀਅਰ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ ਨਸ਼ਾ ਸਮੱਗਲਿੰਗ ਦੇ ਦੋਸ਼ ਵਿਚ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਮੁਲਜ਼ਮਾਂ ਕੋਲੋਂ 3 ਗ੍ਰਾਮ ਹੈਰੋਇਨ ਅਤੇ 60 ਪਾਬੰਦੀਸ਼ੁਦਾ ਕੈਪਸੂਲ ਬਰਾਮਦ ਹੋਏ। ਜਾਣਕਾਰੀ ਅਨੁਸਾਰ ਥਾਣਾ ਕੈਨਾਲ ਕਾਲੋਨੀ ਦੀ ਪੁਲਿਸ ਨੇ ਅਮਰਪੁਰਾ ਬਸਤੀ ਰੋਡ ਨੇੜੇ ਮੁਲਜ਼ਮ ਜਸਵਿੰਦਰ ਸਿੰਘ ਵਾਸੀ ਨਰੂਆਣਾ ਰੋਡ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ ਪਰ ਬਾਅਦ ਵਿਚ ਉਕਤ ਮੁਲਜ਼ਮ ਨੂੰ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਥਾਣਾ ਤਲਵੰਡੀ ਸਾਬੋਂ ਪੁਲਿਸ ਨੇ ਮੁਲਜ਼ਮ ਗਗਨ ਕੁਮਾਰ ਅਤੇ ਅਵਤਾਰ ਸਿੰਘ ਵਾਸੀਆਨ ਤਲਵੰਡੀ ਸਾਬੋਂ ਨੂੰ 60 ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਬਾਅਦ ਵਿਚ ਉਕਤ ਮੁਲਜ਼ਮ ਨੂੰ ਜਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ।