ਟਕਸਾਲੀ ਕਾਂਗਰਸੀ ਬਲਵਿੰਦਰ ਸਿੰਘ ਭੁੱਲਰ ਦਾ ਦੇਹਾਂਤ
ਟਕਸਾਲੀ ਕਾਂਗਰਸੀ ਬਲਵਿੰਦਰ ਸਿੰਘ ਭੁੱਲਰ ਦਾ ਦਿਹਾਂਤ
Publish Date: Thu, 01 Jan 2026 05:36 PM (IST)
Updated Date: Thu, 01 Jan 2026 05:38 PM (IST)

ਮਨਪ੍ਰੀਤ ਗਿੱਲ, ਪੰਜਾਬੀ ਜਾਗਰਣ ਰਾਮਪੁਰਾ ਫੂਲ : ਸੀਨੀਅਰ ਟਕਸਾਲੀ ਕਾਂਗਰਸੀ ਅਤੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਜ਼ਦੀਕ ਰਹੇ ਬਲਵਿੰਦਰ ਸਿੰਘ ਭੁੱਲਰ ਦਾ ਸੰਖੇਪ ਬਿਮਾਰੀ ਬਾਅਦ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕੋਟੜਾ ਕੌੜਿਆਂ ਵਾਲਾ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਇਲਾਕੇ ਦੇ ਸਰਪੰਚਾਂ, ਪੰਚਾਂ ਤੇ ਮੋਹਤਬਰ ਲੋਕਾਂ ਨੇ ਨਮ ਅੱਖਾਂ ਨਾਲ ਕਾਂਗਰਸੀ ਆਗੂ ਨੂੰ ਅੰਤਿਮ ਵਿਦਾਈ ਦਿੱਤੀ। ਚਿਤਾ ਨੂੰ ਅਗਨੀ ਉਨ੍ਹਾਂ ਦੇ ਪੁੱਤਰਾਂ ਨੇ ਦਿਖਾਈ। ਜ਼ਿਕਰਯੋਗ ਹੈ ਕਿ ਬਲਵਿੰਦਰ ਸਿੰਘ ਭੁੱਲਰ ਹਮੇਸ਼ਾ ਹੀ ਚਿੱਟੇ ਰੰਗ ਦੀ ਦਸਤਾਰ ਸਜਾ ਕੇ ਰੱਖਦੇ ਸਨ। ਉਨ੍ਹਾਂ ਕਦੇ ਵੀ ਹੋਰ ਰੰਗ ਦੀ ਦਸਤਾਰ ਕਦੇ ਨਹੀ ਸਜਾਈ। ਉਨ੍ਹਾਂ ਦੀ ਮੌਤ ’ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ, ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਪੀਤਮ ਸਿੰਘ ਕੋਟਭਾਈ, ਸਾਬਕਾ ਪ੍ਰਧਾਨ ਨਰਿੰਦਰ ਸਿੰਘ ਭੁਲੇਰੀਆ, ਕਾਂਗਰਸੀ ਆਗੂ ਭੁਪਿੰਦਰ ਸਿੰਘ ਗੋਰਾ, ਕਾਂਗਰਸੀ ਆਗੂ ਜਗਦੇਵ ਸਿੰਘ ਰਾਮਪੁਰਾ, ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ, ਜ਼ਿਲ੍ਹਾ ਭਾਜਪਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਸਾਬਕਾ ਮੰਤਰੀ ਹਰਮੰਦਰ ਸਿੰਘ ਜੱਸੀ, ਅਕਾਲੀ ਆਗੂ ਨਰਦੇਵ ਸਿੰਘ ਪੂਹਲੀ, ਕਿਸਾਨ ਆਗੂ ਸਵਰਨਜੀਤ ਸਿੰਘ ਪੂਹਲੀ, ਇਕਬਾਲਜੀਤ ਸਿੰਘ ਪੂਹਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਵਰਨ ਸਿੰਘ ਪੂਹਲੀ, ਭਾਜਪਾ ਦੇ ਮੀਤ ਪ੍ਰਧਾਨ ਤੇ ਮੌੜ ਹਲਕੇ ਦੇ ਇੰਚਾਰਜ਼ ਦਿਆਲ ਦਾਸ ਸੋਢੀ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ ਹੈ।