ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਸੰਭਾਲਿਆ ਚਾਰਜ
ਥਾਣਾ ਮੁਖੀ ਸੁਖਵਿੰਦਰ ਸਿੰਘ ਨੇ ਸੰਭਾਲਿਆ ਚਾਰਜ
Publish Date: Thu, 01 Jan 2026 06:02 PM (IST)
Updated Date: Thu, 01 Jan 2026 06:05 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ, ਸੰਗਤ ਮੰਡੀ : ਜ਼ਿਲ੍ਹਾ ਬਠਿੰਡਾ ਐੱਸਐੱਸਪੀ ਅਮਨੀਤ ਕੋਡਲ ਵੱਲੋਂ ਥਾਣਾ ਸੰਗਤ ਵਿਖੇ ਇੰਸਪੈਕਟਰ ਸੁਖਵਿੰਦਰ ਸਿੰਘ ਦੀ ਤਾਇਨਾਤੀ ਕਰ ਦਿੱਤੀ ਗਈ ਹੈ। ਥਾਣਾ ਸੰਗਤ ਦਾ ਚਾਰਜ ਸੰਭਾਲਦਿਆਂ ਹੀ ਇੰਸਪੈਕਟਰ ਸੁਖਵਿੰਦਰ ਸਿੰਘ ਨੇ ਸੰਗਤ ਮੰਡੀ ਦੇ ਬੱਸ ਸਟੈਂਡ ’ਤੇ ਨਾਕਾ ਲਾ ਕੇ ਆਉਣ-ਜਾਣ ਵਾਲੇ ਵ੍ਹੀਕਲਾਂ ਦੇ ਕਾਗਜ਼ਾਂ ਦੀ ਬਰੀਕੀ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਮਾੜੇ ਅਨਸਰ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਅਤੇ ਨਸ਼ਿਆਂ ਖਿਲਾਫ਼ ਵਿਆਪਕ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਜਨਤਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨਸ਼ਾ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਸ ਦੀ ਜਾਣਕਾਰੀ ਪੁਲਿਸ ਨੂੰ ਦੇਣ ਅਤੇ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।